All Latest NewsNews FlashPunjab News

Teacher Protest: ਅਧਿਆਪਕ ਕੱਲ੍ਹ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

 

19 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਘਰ ਅੱਗੇ ਵੱਡੇ ਪੱਧਰ ਤੇ ਸ਼ਮੂਲੀਅਤ ਕਰੇਗੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਪਟਿਆਲਾ

ਸਾਂਝਾ ਅਧਿਆਪਕ ਮੋਰਚਾ ਪੰਜਾਬ ਨਾਲ ਸਿੱਖਿਆ ਮੰਤਰੀ ਵੱਲੋਂ ਲਿਖਤੀ ਪੱਤਰ ਰਾਹੀਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਕੀਤੇ ਰੋਸ ਪ੍ਰਦਰਸ਼ਨ ਦੇ ਸਿੱਟੇ ਵਜੋਂ ਦਿੱਤੇ ਸੱਦੇ ਤੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਨਾ ਹੋਣ ਕਰਕੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਤੀ ਗੈਰ ਸੰਜੀਦਗੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਇੱਕ ਵਾਰ ਫਿਰ ਮੀਟਿੰਗ ਤੋਂ ਭਗੋੜਾ ਹੋਏ ਹਨ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਸਿੱਖਿਆ ਮੰਤਰੀ ਨਾਲ ਮੀਟਿੰਗ ਨਾ ਹੋਣ ਤੇ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ।

ਅਧਿਆਪਕਾਂ ਆਗੂਆਂ ਨੇ ਦੱਸਿਆ ਲੰਬੇ ਸਮੇ ਤੋਂ ਅਧਿਆਪਕਾਂ ਲਟਕਦੇ ਮਸਲੇ ਹੱਲ ਨਾ ਹੋਣ ਕਰਕੇ, ਜਨਤਕ ਸਿੱਖਿਆ ਨੂੰ ਤਬਾਹੀ ਵੱਲ ਧੱਕਣ ਲਈ ਮੌਜੂਦਾ ਸਰਕਾਰ ਜ਼ਿੰਮੇਵਾਰ ਹੈ। ਸਰਕਾਰੀ ਸਕੂਲਾਂ ਨੂੰ ਬੰਦ ਕਰਕੇ ਪ੍ਰਾਈਵੇਟ ਸਕੂਲ ਮਾਫੀਆ ਨੂੰ ਫਾਇਦਾ ਪਹੁੰਚਾਉਣ ਲਈ ਸਿੱਖਿਆ ਮੰਤਰੀ ਭੱਬਾ ਭਾਰ ਹੋਏ ਪਏ ਹਨ।

ਪੀਟੀਆਈ/ ਆਰਟ ਅਟੈਂਡ ਕਰਾਫਟ ਟੀਚਰ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਲੈਕਚਰਾਰ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਖਾਲੀ ਪੋਸਟਾਂ ਦਿਖਾਉਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨਾ, ਮਹਿੰਗਾਈ ਭੱਤਾ, ਪੇਂਡੂ ਭੱਤਾ ਸਿੱਖਿਆ ਨੀਤੀ 2020 ਨੂੰ ਰੱਦ ਕਰਕੇ ਪੰਜਾਬ ਸਰਕਾਰ ਦੀ ਆਪਣੀ ਸਿੱਖਿਆ ਨੀਤੀ ਹੋਣਾ।

ਪੁਰਾਣੀ ਪੈਨਸ਼ਨ ਬਹਾਲ ਕਰਨੀ ,ਪ੍ਰਾਇਮਰੀ ਸਕੂਲਾਂ ਵਿੱਚ ਜਮਾਤ ਅਨੁਸਾਰ ਅਧਿਆਪਕ, ਹਾਈ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਹਮੇਸ਼ਾ ਵਾਰ ਅਧਿਆਪਕ, ਨਵੀਂ ਭਰਤੀ ਦੀ ਸਟੇਸ਼ਨ ਚੋਣ ਹੋ ਚੁੱਕੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨਾ, ਦਫਤਰੀ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨਾ।

873 ਡੀਪੀਈ ਭਰਤੀ ਵਿੱਚ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਰਡਰ ਦੇਣ , ਆਦਿ ਮੰਗਾਂ ਲਈ ਸਿੱਖਿਆ ਮੰਤਰੀ ਦੀ ਕੋਠੀ ਅੱਗੇ 19 ਜਨਵਰੀ ਨੂੰ ਵੱਡੇ ਪੱਧਰ ਤੇ ਜਿਲਾ ਪਟਿਆਲਾ ਦੇ ਸਾਥੀ ਇਸ ਧਰਨੇ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਦੀਦਾਰ ਸਿੰਘ, ਹਰਦੀਪ ਸਿੰਘ ਪਟਿਆਲਾ,ਮਨਜਿੰਦਰ ਸਿੰਘ ਗੋਲਡੀ, ਪ੍ਰਭਾਤ ਵਰਮਾ, ਅਮਨਦੀਪ ਸਿੰਘ ਬੋਪਾਰਾਏ, ਰਾਜਵਿੰਦਰ ਸਿੰਘ ਭਿੰਡਰ, ਮੁਕੇਸ਼ ਕੁਮਾਰ, ਸੁਰੇਸ਼ ਕੁਮਾਰ,ਭਰਪੂਰ ਚੰਦ,ਹਾਜ਼ਰ ਰਹੇ।

 

Leave a Reply

Your email address will not be published. Required fields are marked *