ਵੱਡੀ ਖ਼ਬਰ: ਲੇਡੀ ਡਾਕਟਰ ਦਾ ਬਲਾਤਕਾਰ ਤੋਂ ਬਾਅਦ ਕਤਲ ਕਰਨ ਵਾਲਾ ਸੰਜੇ ਰਾਏ ਦੋਸ਼ੀ ਕਰਾਰ
ਕੋਲਕਾਤਾ
ਸਿਆਲਦਾਹ ਅਦਾਲਤ ਨੇ ਕੋਲਕਾਤਾ ਦੇ ਆਰਜੀ ਕਾਰ ਹਸਪਤਾਲ ਵਿੱਚ ਇੱਕ ਲੇਡੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਹੈ।
ਅਦਾਲਤ ਨੇ ਮੁਜ਼ਰਮ ਸੰਜੇ ਰਾਏ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਬੀਐਨਐਸ ਦੀ ਧਾਰਾ 64, 66, 103/1 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਦੋਸ਼ੀ ਵਿਰੁੱਧ ਸ਼ਿਕਾਇਤ ਇਹ ਸੀ ਕਿ ਉਹ ਆਰਜੀ ਕਾਰ ਮੈਡੀਕਲ ਕਾਲਜ ਤੇ ਹਸਪਤਾਲ ਗਿਆ ਅਤੇ ਉੱਥੇ ਆਰਾਮ ਕਰ ਰਹੀ ਮਹਿਲਾ ਡਾਕਟਰ ‘ਤੇ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ।
ਸੰਜੇ ਰਾਏ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਮੇਰੇ ਗਲੇ ਵਿੱਚ ਰੁਦਰਾਕਸ਼ ਦੀ ਮਾਲਾ ਹੈ। ਜੇ ਮੈਂ ਕੋਈ ਗੁਨਾਹ ਕੀਤਾ ਹੁੰਦਾ ਤਾਂ ਮਾਲਾ ਟੁੱਟ ਜਾਂਦੀ। ਮੈਂ ਬੇਕਸੂਰ ਹਾਂ, ਮੈਨੂੰ ਫਸਾਇਆ ਗਿਆ ਹੈ। ਅਦਾਲਤ ਸੋਮਵਾਰ ਨੂੰ ਸਜ਼ਾ ਸੁਣਾਏਗੀ।
Sealdah Court verdict of RG Kar rape-murder case | The court says BNS Sections 64,66, 103/1 have been framed against the accused. There is a complaint against the accused that he went to RG Kar Medical College and Hospital and went to the seminar room, assaulted and murdered the… pic.twitter.com/hY0nYwYirC
— ANI (@ANI) January 18, 2025
ਪਿਛਲੇ ਸਾਲ 9 ਅਗਸਤ 2024 ਨੂੰ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ 31 ਸਾਲਾ ਇੱਕ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ।
ਇਸ ਤੋਂ ਬਾਅਦ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋਏ। ਹੁਣ ਸਿਆਲਦਾਹ ਦੀ ਸੈਸ਼ਨ ਅਦਾਲਤ ਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਮੁੱਖ ਦੋਸ਼ੀ ਸੰਜੇ ਰਾਏ ਨੂੰ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ।
ਸਿਆਲਦਾਹ ਅਦਾਲਤ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਨਿਰਬਾਨ ਦਾਸ ਨੇ ਮੁਕੱਦਮਾ ਸ਼ੁਰੂ ਹੋਣ ਤੋਂ 57 ਦਿਨਾਂ ਬਾਅਦ ਫੈਸਲਾ ਸੁਣਾਇਆ। ਇਸ ਮਾਮਲੇ ਦੀ ਸੁਣਵਾਈ 11 ਨਵੰਬਰ ਨੂੰ ਅਦਾਲਤ ਵਿੱਚ ਸ਼ੁਰੂ ਹੋਈ ਸੀ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ, ਹਾਈ ਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ। ਸੀਬੀਆਈ ਪਹਿਲਾਂ ਹੀ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਚੁੱਕੀ ਹੈ।
ਪੀੜਤਾ ਦੀ ਲਾਸ਼ ਹਸਪਤਾਲ ਦੇ ਸੈਮੀਨਾਰ ਹਾਲ ਵਿੱਚੋਂ ਬਰਾਮਦ ਕੀਤੀ ਗਈ ਸੀ। ਇਹ ਹਾਲ ਚੌਥੀ ਮੰਜ਼ਿਲ ‘ਤੇ ਐਮਰਜੈਂਸੀ ਵਿਭਾਗ ਵਿੱਚ ਸੀ। ਅਗਲੇ ਹੀ ਦਿਨ, ਪੁਲਿਸ ਨੇ ਦੋਸ਼ੀ ਨਾਗਰਿਕ ਵਲੰਟੀਅਰ ਸੰਜੇ ਰਾਏ ਨੂੰ ਗ੍ਰਿਫਤਾਰ ਕਰ ਲਿਆ।
ਪੀੜਤ ਦੇ ਮਾਪਿਆਂ ਨੇ ਕਿਹਾ ਸੀ ਕਿ ਇਸ ਘਟਨਾ ਵਿੱਚ ਹੋਰ ਵੀ ਲੋਕ ਸ਼ਾਮਲ ਹੋ ਸਕਦੇ ਹਨ। ਮੌਕੇ ਤੋਂ ਦੋਸ਼ੀ ਦੇ ਹੈੱਡਫੋਨ ਵੀ ਬਰਾਮਦ ਕੀਤੇ ਗਏ ਹਨ। ਸੀਬੀਆਈ ਨੇ ਸੰਜੇ ਰਾਏ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਸੀ।
ਸੀਬੀਆਈ ਨੇ ਅਦਾਲਤ ਤੋਂ ਮੁਲਜ਼ਮਾਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਇਹ ਹਵਾਲਾ ਦਿੱਤਾ ਗਿਆ ਸੀ ਕਿ ਸੰਜੇ ਇਕੱਲਾ ਦੋਸ਼ੀ ਹੈ ਅਤੇ ਇਸ ਘਟਨਾ ਵਿੱਚ ਕੋਈ ਹੋਰ ਸ਼ਾਮਲ ਨਹੀਂ ਹੈ।