Iran Breaking: ਸੁਪਰੀਮ ਕੋਰਟ ਦੇ 2 ਜੱਜਾਂ ਦਾ ਗੋਲੀਆਂ ਮਾਰ ਕੇ ਕਤਲ
Iran Breaking: ਇੱਕ ਵਿਅਕਤੀ ਨੇ ਸੁਪਰੀਮ ਕੋਰਟ ਦੇ ਬਾਹਰ ਤਿੰਨ ਜੱਜਾਂ ‘ਤੇ ਸ਼ਨੀਵਾਰ ਨੂੰ ਈਰਾਨ ਦੀ ਰਾਜਧਾਨੀ ਤਹਿਰਾਨ ਵਿੱਚ ਗੋਲੀਬਾਰੀ ਕਰ ਦਿੱਤੀ। ਹਮਲੇ ਵਿੱਚ ਦੋ ਜੱਜਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਜ਼ਖਮੀ ਜੱਜ ਦਾ ਇਲਾਜ ਚੱਲ ਰਿਹਾ ਹੈ।
ਅਧਿਕਾਰੀਆਂ ਨੇ ਇਸ ਘਟਨਾ ਨੂੰ ਅੱਤਵਾਦੀ ਹਮਲਾ ਦੱਸਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲੇ ਤੋਂ ਬਾਅਦ ਹਮਲਾਵਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਵੀ ਕੋਸ਼ਿਸ਼ ਕੀਤੀ, ਪਰ ਸੁਰੱਖਿਆ ਬਲਾਂ ਨੇ ਉਸਨੂੰ ਫੜ ਲਿਆ। ਹਮਲਾਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਮਲੇ ਤੋਂ ਬਾਅਦ ਆਲੇ ਦੁਆਲੇ ਦੇ ਇਲਾਕੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
BREAKING:
2 judges on the Supreme Court of Iran, have just been shot and killed.
Ali Razini & Mohammad Moghiseh were killed in front of the Supreme Court building in Tehran by a guard who had enough of the Islamist dictatorship
Both judges were hardliners, known as “hangmen” pic.twitter.com/b5LAHxmF2N
— Visegrád 24 (@visegrad24) January 18, 2025
ਇਸ ਹਮਲੇ ਦੀ ਪੁਸ਼ਟੀ ਈਰਾਨ ਦੀ ਸੁਪਰੀਮ ਕੋਰਟ ਦੀ ਮਿਜ਼ਾਨ ਵੈੱਬਸਾਈਟ ਦੁਆਰਾ ਕੀਤੀ ਗਈ ਹੈ, ਜਿਸ ਨੇ ਤਿੰਨ ਜੱਜਾਂ ‘ਤੇ ਹੋਏ ਅੱਤਵਾਦੀ ਹਮਲੇ ਦੇ ਵੇਰਵੇ ਦਿੱਤੇ ਹਨ। ਦੋ ਜੱਜਾਂ ਦੀ ਜਾਨ ਚਲੀ ਗਈ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸਦਾ ਇਲਾਜ ਚੱਲ ਰਿਹਾ ਹੈ।
ਮਾਰੇ ਗਏ ਜੱਜਾਂ ਦੀ ਪਛਾਣ ਮੁਹੰਮਦ ਮੋਗੀਸੇਹ ਅਤੇ ਹੋਜਾਤੋਲਸਲਾਮ ਅਲੀ ਰੇਜ਼ੀਨੀ ਵਜੋਂ ਹੋਈ ਹੈ। ਦੋਵਾਂ ਨੂੰ ਈਰਾਨ ਦੀ ਸੁਪਰੀਮ ਕੋਰਟ ਵਿੱਚ ਸੀਨੀਅਰ ਜੱਜ ਨਿਯੁਕਤ ਕੀਤਾ ਗਿਆ ਸੀ।