ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਪੈਨਸ਼ਨ ਸਬੰਧੀ ਨਵਾਂ ਪੱਤਰ ਜਾਰੀ, ਵਿਭਾਗਾਂ ਤੋਂ ਮੰਗੀ ਇਹ ਸੂਚਨਾ
ਵਿਭਾਗਾਂ ਨੂੰ ਹਦਾਇਤ- ਨਵੀਂ ਪੈਨਸ਼ਨ ਸਕੀਮ ਅਧੀਨ ਭਰਤੀ ਹੋਏ ਕਰਮਚਾਰੀਆਂ ਬਾਰੇ ਪ੍ਰਾਪਤ ਹੋਈ ਸੂਚਨਾ ਦੀ ਲਗਾਤਾਰਤਾ ਵਿੱਚ ਉਹਨਾਂ ਅਧਿਕਾਰੀਆਂ ਕਰਮਚਾਰੀਆਂ ਦੇ ਨਾਮ, ਜਨਮ ਮਿਤੀ ਅਤੇ ਉਹਨਾਂ ਅਧਿਕਾਰੀਆਂ ਦੀ ਰਿਟਾਇਰਮੈਂਟ ਦੀ ਮਿਤੀ ਵੀ ਦੱਸੀ ਜਾਵੇ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਭਾਰਤ ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਕਵਰ ਕਰਨ ਸਬੰਧੀ ਪੱਤਰ ਮਿਤੀ 17 ਫਰਵਰੀ 2020 ਅਤੇ ਤਿੰਨ ਮਾਰਚ 2023 ਰਾਹੀਂ ਲਾਗੂ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੱਲੋਂ 17 ਜਨਵਰੀ 2025 ਨੂੰ ਇੱਕ ਅਹਿਮ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੇ ਵਿੱਚ ਪਰਸੋਨਲ ਵਿਭਾਗ ਦੇ ਵੱਲੋਂ ਪੰਜਾਬ ਦੇ ਤਕਰੀਬਨ ਸਾਰੇ ਵਿਭਾਗਾਂ ਨੂੰ ਇੱਕ ਪੱਤਰ ਜਾਰੀ ਕਰਦਿਆਂ ਹੋਇਆਂ ਹਦਾਇਤ ਕੀਤੀ ਕਿ ਨਵੀਂ ਪੈਨਸ਼ਨ ਸਕੀਮ ਅਧੀਨ ਭਰਤੀ ਹੋਏ ਕਰਮਚਾਰੀਆਂ ਬਾਰੇ ਪ੍ਰਾਪਤ ਹੋਈ ਸੂਚਨਾ ਦੀ ਲਗਾਤਾਰਤਾ ਵਿੱਚ ਉਹਨਾਂ ਅਧਿਕਾਰੀਆਂ ਕਰਮਚਾਰੀਆਂ ਦੇ ਨਾਮ ਜਨਮ ਮਿਤੀ ਅਤੇ ਉਹਨਾਂ ਅਧਿਕਾਰੀਆਂ ਦੀ ਰਿਟਾਇਰਮੈਂਟ ਦੀ ਮਿਤੀ ਵੀ ਦੱਸੀ ਜਾਵੇ। ਇਸ ਲਈ ਨਾਲ ਨੱਥੀ ਵੇਰਵੇ ਅਨੁਸਾਰ ਮਿਤੀ 21 ਜਨਵਰੀ 2025 ਤੱਕ ਸੂਚਨਾ ਭੇਜਣ ਦੀ ਖੇਚਲ ਕੀਤੀ ਜਾਵੇ।