ਵੱਡੀ ਖਬਰ: 122 ਕਿਸਾਨਾਂ ਵੱਲੋਂ ਮਰਨ ਵਰਤ ਖਤਮ
ਪੰਜਾਬ ਨੈਟਵਰਕ, ਚੰਡੀਗੜ੍ਹ
ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦੀ ਸਮਰਥਨ ਵਿੱਚ ਮਰਨ ਵਰਤ ਤੇ ਬੈਠੇ 122 ਕਿਸਾਨਾਂ ਦੇ ਵੱਲੋਂ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਗਿਆ ਹੈ । ਸੀਨੀਅਰ ਪੁਲਿਸ ਅਫਸਰਾਂ ਦੇ ਵੱਲੋਂ ਉਹਨਾਂ ਨੂੰ ਜੂਸ ਪਿਆ ਕੇ ਮਰਨ ਵਰਤ ਖਤਮ ਕਰਵਾਇਆ ਗਿਆ।
ਜਾਣਕਾਰੀ ਦੇ ਮੁਤਾਬਕ ਲੰਘੀ ਸ਼ਾਮ ਪਟਿਆਲਾ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਅਤੇ ਐਸਐਸਪੀ ਨਾਨਕ ਸਿੰਘ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਉੱਥੇ ਉਹਨਾਂ ਦੇ ਵੱਲੋਂ ਜਿੱਥੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝੰਡਾ ਸਮੇਤ 122 ਕਿਸਾਨਾਂ ਦਾ ਮਰਨ ਵਰਤ ਖਤਮ ਕਰਵਾਇਆ। ਦੂਜੇ ਪਾਸੇ ਡਲੇਵਾਲ ਦੀ ਸਿਹਤਯਾਬੀ ਦੀ ਵੀ ਅਰਦਾਸ ਕੀਤੀ।