ਕੰਪਿਊਟਰ ਅਧਿਆਪਕਾਂ ਦੇ ਹੱਕ ‘ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ (ਵੇਖੋ ਵੀਡੀਓ)
ਪੰਜਾਬ ਨੈੱਟਵਰਕ, ਚੰਡੀਗੜ੍ਹ
ਇਸ ਪਾਸੇ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ (DA) ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਜਾਰੀ ਪੱਤਰ ਮੁਤਾਬਕ ਪੰਜਾਬ ਸਰਕਾਰ ਨੇ ਰੈਗੂਲਰ ਅਧਿਆਪਕਾਂ ਦੇ ਭੱਤੇ ਵਿੱਚ 33% ਵਾਧਾ ਕੀਤਾ ਹੈ। ਇਸ ਵਾਧੇ ਦੇ ਨਾਲ ਕੰਪਿਊਟਰ ਅਧਿਆਪਕਾਂ ਦਾ DA 148% ਤੋਂ ਵੱਧ ਕੇ 181% ਹੋ ਜਾਵੇਗਾ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਮੁਤਾਬਕ, ਇਸ ਮਹਿਗਾਈ ਭੱਤਾ 1 ਜਨਵਰੀ 2025 ਤੋਂ ਲਾਗੂ ਹੋਵੇਗਾ। ਯਾਨੀਕਿ ਇਸ ਮਹੀਨੇ ਦੀ ਤਨਖਾਹ ਨਵੇਂ DA ਸਮੇਤ ਮਿਲੇਗੀ।
ਦੂਜੇ ਪਾਸੇ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਜਾਰੀ ਹੈ ਅਤੇ ਅਧਿਆਪਕਾਂ ਨੇ ਸਰਕਾਰ ਵੱਲੋਂ ਜਾਰੀ ਕੀਤੇ ਗਏ DA ਵਿੱਚ ਵਾਧੇ ਸੰਬੰਧੀ ਪੱਤਰ ਨੂੰ ਨਕਾਰ ਦਿੱਤਾ ਹੈ ਅਤੇ ਕਿਹਾ ਹੈ ਕਿ, ਉਹ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਮੋਰਚਾ ਜਾਰੀ ਰੱਖਣਗੇ।
ਇਸ ਮੌਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂਆਂ ਜੋਨੀ ਸਿੰਗਲਾ, ਰਣਜੀਤ ਸਿੰਘ, ਬਲਜੀਤ ਸਿੰਘ ਪਟਿਆਲਾ, ਨਰਦੀਪ ਸ਼ਰਮਾ, ਸੁਨੀਤ ਸਰੀਨ ਜਲੰਧਰ ਅਤੇ ਰਾਜਵੰਤ ਕੌਰ ਨੇ ਦੱਸਿਆ ਕਿ 22 ਜਨਵਰੀ ਨੂੰ ਪੰਜਾਬ ਭਰ ਦੇ ਕੰਪਿਊਟਰ ਅਧਿਆਪਕ ਦਿੱਲੀ ਕੂਚ ਕਰਨਗੇ।