ਅਸੀਂ ਬੰਦੇ ਆਂ, ਕੋਈ ਮਸ਼ੀਨਾਂ ਨਹੀਂ! ਹਫ਼ਤੇ ‘ਚ 90 ਘੰਟੇ ਕੰਮ ਦੀ ਤਜਵੀਜ਼ ਖਿਲਾਫ਼ ਬਨੇਗਾ ਪ੍ਰਾਪਤੀ ਮੁਹਿੰਮ ਨੇ ਖੋਲ੍ਹਿਆ ਮੋਰਚਾ
ਬਨੇਗਾ ਪ੍ਰਾਪਤੀ ਮੁਹਿੰਮ ਵੱਲੋਂ 90 ਘੰਟੇ ਕੰਮ ਹਫ਼ਤੇ ਦੀ ਤਜਵੀਜ਼ ਖਿਲਾਫ ਡੀ. ਸੀ. ਦਫਤਰ ਅੱਗੇ ਪ੍ਰਦਰਸ਼ਨ
ਬਨੇਗਾ ਅਤੇ 6 ਘੰਟੇ ਕਾਨੂੰਨੀ ਕੰਮ ਦਿਹਾੜੀ ਦਾ ਹੱਕ ਪ੍ਰਾਪਤ ਕਰਨ ਤੱਕ ਸੰਘਰਸ਼ ਜਾਰੀ ਰਹੇਗਾ :- ਢਾਬਾਂ, ਬੱਖੂਸ਼ਾਹ
ਰਣਬੀਰ ਕੌਰ ਢਾਬਾਂ, ਫਾਜ਼ਿਲਕਾ
ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਬਨੇਗਾ ਪ੍ਰਾਪਤੀ ਮੁਹਿੰਮ ਦੇ ਬੈਨਰ ਹੇਠ ਅੱਜ ਇਥੇ ਡਿਪਟੀ ਕਮਿਸ਼ਨਰ ਦਫਤਰ ਅੱਗੇ 90 ਘੰਟੇ ਕੰਮ ਹਫਤੇ ਦੀ ਤਜਵੀਜ਼ ਖਿਲਾਫ ਅਤੇ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ( ਬਨੇਗਾ)ਅਤੇ 6 ਘੰਟੇ ਦੀ ਕਾਨੂੰਨੀ ਕੰਮ ਦਿਹਾੜੀ ਦੀ ਪ੍ਰਾਪਤੀ ਲਈ ਇੱਥੇ ਬਨੇਗਾ ਪ੍ਰਦਰਸ਼ਨ ਕੀਤਾ ਗਿਆ।
ਇਸ ਪ੍ਰਦਰਸ਼ਨ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਜਿਲ੍ਹਾ ਆਗੂ ਕੁਲਦੀਪ ਬੱਖੂਸ਼ਾਹ, ਬਲਵਿੰਦਰ ਘੁਬਾਇਆ,ਅਸ਼ੋਕ ਢਾਬਾਂ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾਈ ਖਿਜਾਨਚੀ ਸੰਜਨਾ ਢਾਬਾਂ,ਜਗਸੀਰ ਟਾਹਲੀਵਾਲਾ ਅਤੇ ਸੁਮਨ ਸੈਦੋਕੇ ਹਿਠਾੜ ਨੇ ਕੀਤੀ।ਇਸ ਮੌਕੇ ਉਕਤ ਦੋਨਾਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਸਾਬਕਾ ਸੂਬਾ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾਂ ਅਤੇ ਬਲਾਕ ਪ੍ਰਧਾਨ ਕੁਲਦੀਪ ਬੱਖੂਸ਼ਾਹ ਨੇ ਕਿਹਾ ਕਿ ਮੌਜੂਦਾ ਕੇਂਦਰ ਦੀ ਸਰਕਾਰ ਅਤੇ ਦੇਸ਼ ਦੇ ਪੂੰਜੀਪਤੀਆਂ ਵੱਲੋਂ 12 ਦੀ ਘੰਟੇ ਕਾਨੂੰਨੀ ਕੰਮ ਦਿਹਾੜੀ ਅਤੇ 90 ਘੰਟੇ ਦਾ ਹਫਤਾ ਨੀਤੀਆਂ ਲਾਗੂ ਕਰਨ ਦੀਆਂ ਤਜਵੀਜ਼ਾ ਲਿਆਂਦੀਆਂ ਜਾਂ ਰਹੀਆਂ ਹਨ।
ਜਿਸ ਨਾਲ ਕਿਰਤੀਆਂ ਦੀ ਭਾਰੀ ਆਰਥਿਕ ਲੁੱਟ ਲਈ ਪੂੰਜੀਪਤੀਆਂ ਨੂੰ ਖੁਲ੍ਹੀ ਛੋਟ ਮਿਲ ਜਾਵੇਗੀ। ਇਸ ਤਜਵੀਜ ਦੇ ਲਾਗੂ ਹੋਣ ਨਾਲ ਕੰਮ ਤੇ ਲੱਗੇ ਕਾਮਿਆਂ ਦਾ ਕੰਮ ਬੋਝ ਖਤਰਨਾਕ ਹੱਦ ਤੱਕ ਵੱਧ ਜਾਵੇਗਾ ਅਤੇ ਦੂਜੇ ਪਾਸੇ ਐਤਵਾਰ ਦੀ ਛੁੱਟੀ ਵੀ ਖ਼ਤਮ ਹੋ ਜਾਵੇਗੀ ਜੋ ਕਿ ਦੇਸ਼ ਅਤੇ ਕਿਰਤੀਆਂ ਵਿਰੋਧੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਆਗੂਆਂ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਇਸ AI ਭਾਵ ਆਰਟੀਫਿਸ਼ੀਅਲ ਇੰਟੈਲੀਜੇਂਸੀ ਦੇ ਦੌਰ ਵਿੱਚ ਪੈਦਵਾਰ ਅਤੇ ਸੇਵਾਵਾਂ ਦੇ ਖੇਤਰ ਵਿਚ ਏ. ਆਈ. ਮਸ਼ੀਨਾਂ ਨੇ ਚਮਤਕਾਰੀ ਤਬਦੀਲੀਆਂ ਲਿਆਂਦੀਆਂ ਹਨ ਕਿ ਸਾਲਾਂ ਵਾਲਾ ਕੰਮ ਕੁੱਝ ਕੁ ਦਿਨਾਂ ਵਿੱਚ ਹੋਣ ਲੱਗਿਆ ਹੈ। ਸਮਾਜ ਵਿਗਿਆਨ ਦੇ ਸਿਧਾਂਤ ਮੁਤਾਬਿਕ ਹੁਣ ਕੰਮ ਸਮਾਂ ਘੱਟ ਕਰਨ ਦੀ ਲੋੜ ਹੈ ਤਾਂ ਕਿ ਬੇਰੁਜ਼ਗਾਰਾਂ ਨੂੰ ਕੰਮ ਦਿੱਤਾ ਜਾਂ ਸਕੇ।
ਇਸ ਮੌਕੇ ਸੰਬੋਧਨ ਕਰਦਿਆਂ ਨੋਜਵਾਨ ਆਗੂ ਗੁਰਦਿਆਲ ਸਿੰਘ ਅਤੇ ਨਰਿੰਦਰ ਢਾਬਾਂ ਨੇ ਕਿਹਾ ਕਿ ਬਨੇਗਾ ਪ੍ਰਾਪਤੀ ਮੁਹਿੰਮ ਵੱਲੋਂ ਹਰ ਇੱਕ ਲਈ ਰੁਜ਼ਗਾਰ ਦੀ ਗਰੰਟੀ ਕਰਦੇ ਬਨੇਗਾ ਭਾਵ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਨੂੰ ਪਾਰਲੀਮੈਂਟ ਵਿਚੋਂ ਪਾਸ ਕਰਵਾਉਣ ਅਤੇ 6 ਘੰਟੇ ਦੀ ਕਾਨੂੰਨੀ ਕੰਮ ਦਿਹਾੜੀ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਜੋ ਜਿੱਤ ਪ੍ਰਾਪਤੀ ਤੱਕ ਜਾਰੀ ਰਹੇਗਾ।
ਉਕਤ ਆਗੂਆਂ ਨੇ ਇਹ ਵੀ ਕਿਹਾ ਕਿ ਬਨੇਗਾ ਪ੍ਰਾਪਤੀ ਮੁਹਿੰਮ ਵੱਲੋਂ ਇਹਨਾਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੇ ਜਿਲ੍ਹਾ ਹੈਡ ਕੁਆਟਰ ਤੇ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਮਹੀਨਾ ਵਾਰ ਬਨੇਗਾ ਪ੍ਰਦਰਸ਼ਨ ਕੀਤੇ ਜਾਇਆ ਕਰਨਗੇ ਜਿਸ ਦੀ ਅੱਜ ਇਥੋਂ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਪ੍ਰਦਰਸ਼ਨਾਂ ਨੂੰ ਦੇਸ਼ ਪੱਧਰ ਤੱਕ ਵਿਸਥਾਰ ਦੇਣ ਦੇ ਯਤਨ ਵੀ ਕੀਤੇ ਜਾਣਗੇ।
ਇਸ ਬਨੇਗਾ ਪ੍ਰਦਰਸ਼ਨ ਨੂੰ ਹੋਰਨਾਂ ਤੋਂ ਇਲਾਵਾ ਸੀਤਾ ਤੇਜਾ ਰਹਿਲਾ, ਰਾਜਵਿੰਦਰ ਨਿਓਲਾ,ਖਰੈਤ ਬੱਗੇ ਕੇ, ਸਤੀਸ਼ ਛੱਪੜੀ ਵਾਲਾ,ਹੈਪੀ ਗੰਜੂਆਣਾ, ਬਲਵਿੰਦਰ ਬੱਖੂ ਸ਼ਾਹ, ਸੰਦੀਪ ਮੁਹੰਮਦ ਅਮੀਰਾ,ਮਨਜਿੰਦਰ ਰਾਣੀ ਬੱਘੇ ਕੇ,ਮੰਗਤ ਕਾਲੂਵਾਲਾ,ਬਲਦੇਵ ਘੁਬਾਇਆ,ਜੰਮੂਰਾਮ, ਰਮੇਸ਼ ਨਵਾਂ ਮੂੰਬਾ ਨੇ ਵੀ ਸੰਬੋਧਨ ਕੀਤਾ।