ਪੰਜਾਬ ‘ਚ ਵੱਡੀ ਵਾਰਦਾਤ! ਵਕੀਲ ਨੂੰ ਮਾਰੀਆਂ ਗੋਲੀਆਂ
ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਸ਼ੁਰੂ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਦੇ ਬਠਿੰਡਾ ਵਿੱਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰਣ ਦੀ ਖ਼ਬਰ ਮਿਲੀ ਹੈ। ਇੱਥੇ ਇੱਕ ਵਕੀਲ ਨੂੰ ਕਾਰ ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਗੋਲੀਆਂ ਮਾਰ ਦਿੱਤੀਆਂ।
ਜਿਸ ਦੇ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਵਕੀਲ ਦੀ ਪਛਾਣ ਐਡਵੋਕੇਟ ਯਸ਼ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਵਕੀਲ ਨੂੰ ਦੋ ਗੋਲੀਆਂ ਲੱਗੀਆਂ ਹਨ, ਜਿਸ ਮਗਰੋਂ ਉਸਨੂੰ ਬਠਿੰਡਾ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਗਈ ਹੈ, ਜਿਸ ਦੇ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।