All Latest NewsNews FlashPunjab News

ਸਰਕਾਰੀ ਨੌਕਰੀਆਂ ‘ਚ ਨਿਯੁਕਤੀ ਸਮੇਂ ‘ਆਰਥਿਕ ਤੌਰ ’ਤੇ ਕਮਜ਼ੋਰ’ ਉਮੀਦਵਾਰਾਂ ਨੂੰ ਪਹਿਲਾਂ ਵਿਚਾਰਿਆ ਜਾਂਦਾ ਸੀ… ਪਰ ਹੁਣ ਤਾਂ ਸਰਕਾਰ ਵੱਲੋਂ ਹੀ ਵਿਸਾਰਿਆ ਜਾਂਦਾ ਐ

 

‘ਆਰਥਿਕ ਤੌਰ ’ਤੇ ਕਮਜ਼ੋਰ’ ਉਮੀਦਵਾਰਾਂ ਨੂੰ ਹਾਈਕੋਰਟ ਦੇ ਹੁਕਮਾਂ ਅਨੁਸਾਰ ਵਿਚਾਰਨ ਦੀ ਮੰਗ

ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਜਲਦੀ ਕਾਰਵਾਈ ਦਾ ਭਰੋਸਾ

ਪੰਜਾਬ ਨੈੱਟਵਰਕ, ਸ੍ਰੀ ਮੁਕਤਸਰ ਸਾਹਿਬ

ਆਰਥਿਕ ਤੌਰ ’ਤੇ ਕਮਜ਼ੋਰ (ਈ ਡਬਲਿਯੂ ਐਸ) ਵਰਗ ਦੇ ਉਮੀਦਵਾਰਾਂ ਦੀ ਸਰਕਾਰੀ ਨੌਕਰੀਆਂ ਵਿੱਚ ਨਿਯੁਕਤੀ ਸਮੇਂ ਪਹਿਲਾਂ ਉਨ੍ਹਾਂ ਨੂੰ ਇਸੇ ਵਰਗ ਵਿੱਚ ਵਿਚਾਰਿਆ ਜਾਂਦਾ ਸੀ, ਜਦੋਂ ਕਿ ਹੁਣ ਹਾਈਕੋਰਟ ਦੇ ਹੁਕਮਾਂ ਅਨੁਸਾਰ ਇਸ ਵਰਗ ਦੇ ਉਚ ਯੋਗਤਾ ਉਮੀਦਵਾਰਾਂ ਨੂੰ ਜਨਰਲ ਵਰਗ ਵਿੱਚ ਵਿਚਾਰਿਆ ਜਾਵੇਗਾ।

ਪਰ ਹਾਈਕੋਰਟ ਦੇ ਇਹ ਹੁਕਮ ਅਜੇ ਤੱਕ ਪੰਜਾਬ ਸਰਕਾਰ ਨੇ ਲਾਗੂ ਨਹੀਂ ਕੀਤੇ। ਇਸ ਲਈ ਈ ਡਬਲਿਯੂ ਐਸ ਯੂਨੀਅਨ ਦੇ ਸੂਬਾ ਪ੍ਰਧਾਨ ਅਕਸ਼ਦੀਪ ਦੀ ਅਗਵਾਈ ਹੇਠ ਇਕ ਵਫ਼ਦ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਆਰਥਿਕ ਤੌਰ’ਤੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਹਾਈਕੋਰਟ ਦੇ ਹੁਕਮਾਂ ਅਨੁਸਾਰ ਵਿਚਾਰਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਨੌਕਰੀਆਂ ਲਈ ਵੱਧ ਮੌਕੇ ਮਿਲ ਸਕਣ।

ਵਫ਼ਦ ਵਿੱਚ ਗੁਰਲਾਲ ਸਿੰਘ ਭੁੱਲਰ, ਸੁਰਿੰਦਰ ਸਿੰਘ, ਮੋਨਿਕਾ ਸ਼ਰਮਾ, ਕੁਲਵੀਰ ਕੁਮਾਰ ਤੇ ਸੁਨੀਲ ਕੁਮਾਰ ਵੀ ਸ਼ਾਮਲ ਸਨ। ਕੈਬਨਿਟ ਮੰਤਰੀ ਵੱਲੋਂ ਵਫ਼ਦ ਨੂੰ ਧਿਆਨ ਨਾਲ ਸੁਣਨ ਉਪਰੰਤ ਭਰੋਸਾ ਦਿੱਤਾ ਕਿ ਦੋ ਤਿੰਨ ਦਿਨਾਂ ਵਿੱਚ ਹੀ ਇਹ ਮਾਮਲਾ ਹੱਲ ਹੋ ਜਾਵੇਗਾ।

 

Leave a Reply

Your email address will not be published. Required fields are marked *