All Latest NewsBusinessNationalNews FlashPunjab NewsTop BreakingTOP STORIES

ਵਿਦਿਆਰਥੀਆਂ ਲਈ ਅਹਿਮ ਖ਼ਬਰ: 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ’ਚ ਨਕਲ ਰੋਕਣ ਲਈ CBSE ਨੇ ਲਿਆ ਵੱਡਾ ਫੈਸਲਾ

 

CBSE ਵਿਦਿਆਰਥੀਆਂ ਲਈ ਅਹਿਮ ਖ਼ਬਰ, ਜੇਕਰ ਪ੍ਰੀਖਿਆ ਹਾਲ ਵਿੱਚ ਇਲੈਕਟ੍ਰਾਨਿਕ ਡਿਵਾਈਸ ਮਿਲੇ ਤਾਂ ਦੋ ਸਾਲਾਂ ਤੱਕ ਵਿਦਿਆਰਥੀ ਪ੍ਰੀਖਿਆ ਵਿੱਚ ਨਹੀਂ ਬੈਠ ਸਕਣਗੇ

ਨਵੀਂ ਦਿੱਲੀ

ਸੀਬੀਐਸਈ (CBSE) ਵੱਲੋਂ 10ਵੀਂ ਅਤੇ 12ਵੀਂ ਕਲਾਸ ਦੀਆਂ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ।

2025 ਵਿੱਚ ਹੋਣ ਵਾਲੀਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਲੈ ਕੇ ਸੀਬੀਐਸਈ ਵੱਲੋਂ ਸਖਤ ਨਿਯਮ ਲਾਗੂ ਕੀਤੇ ਜਾ ਰਹੇ ਹਨ।

ਸੀਬੀਐਸਈ ਨੇ ਬੋਰਡ ਪ੍ਰੀਖਿਆਵਾਂ ਦੌਰਾਨ ਮੋਬਾਇਲ ਫੋਨ ਅਤੇ ਹੋਰ ਇਲੈਕਟ੍ਰੋਨਿਕ ਯੰਤਰ ਦੀ ਵਰਤੋਂ ਉਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਵੱਡਾ ਫੈਸਲਾ ਕੀਤਾ ਹੈ ਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਨਵੇਂ ਹੁਕਮਾਂ ਅਨੁਸਾਰ ਜੇਕਰ ਕੋਈ ਵਿਦਿਆਰਥੀ ਪ੍ਰੀਖਿਆ ਕੇਂਦਰ ਉਤੇ ਪ੍ਰੀਖਿਆ ਦੌਰਾਨ ਮੋਬਾਇਲ ਜਾਂ ਕਿਸੇ ਹੋਰ ਇਲੈਕਟ੍ਰੋਨਿਕ ਯੰਤਰ ਨਾਲ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਅਗਲੇ ਦੋ ਸਾਲ ਤੱਕ ਸੀਬੀਐਸਈ ਪ੍ਰੀਖਿਆਵਾਂ ਵਿੱਚ ਬੈਠਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਪਹਿਲਾਂ ਇਹ ਰੋਕ ਇਕ ਸਾਲ ਲਈ ਹੁੰਦੀ ਸੀ, ਜਿਸ ਨੂੰ ਹੁਣ ਵਧਾਕੇ ਦੋ ਸਾਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬੋਰਡ ਲੇ ਸੋਸ਼ਲ ਮੀਡੀਆ ਉਤੇ ਪ੍ਰੀਖਿਆ ਨਾਲ ਸਬੰਧਤ ਗਲਤ ਜਾਣਕਾਰੀ ਜਾਂ ਅਫਵਾਹਾਂ ਫੈਲਾਉਣ ਨੂੰ ਵੀ ਅਨੁਚਿਤ ਸਾਧਨਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਹੈ।

ਇਸ ਮਾਮਲੇ ਵਿੱਚ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਸੀਬੀਐਸਈ ਦੇ ਪ੍ਰੀਖਿਆ ਕੰਟਰੋਲਰ ਡਾ. ਸਿਆਮ ਭਾਰਦਵਾਜ ਨੇ ਕਿਹਾ ਕਿ ਨਵੇਂ ਨਿਯਮਾਂ ਰਾਹੀਂ ਸੀਬੀਐਸਈ ਇਹ ਯਕੀਨੀ ਕਰਨ ਦਾ ਯਤਨ ਕਰ ਰਿਹਾ ਹੈ ਕਿ ਪ੍ਰੀਖਿਆਵਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾ ਸਕਣ।

 

Leave a Reply

Your email address will not be published. Required fields are marked *