Holiday: ਅੰਮ੍ਰਿਤਸਰ ‘ਚ ਵੀ 27 ਜਨਵਰੀ ਦੀ ਛੁੱਟੀ ਦਾ ਐਲਾਨ
ਪੰਜਾਬ ਨੈੱਟਵਰਕ, ਅੰਮ੍ਰਿਤਸਰ
ਅੰਮ੍ਰਿਤਸਰ ਵਿੱਚ ਕਰਵਾਏ ਗਏ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪਹੁੰਚੇ। ਜਿਨ੍ਹਾਂ ਦੇ ਵੱਲੋਂ ਐਲਾਨ ਕੀਤਾ ਗਿਆ ਕਿ ਅੰਮ੍ਰਿਤਸਰ ਵਿੱਚ ਕਰਵਾਏ ਗਏ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੱਲ 27 ਜਨਵਰੀ ਦੀ ਛੁੱਟੀ ਰਹੇਗੀ।
ਇਸ ਦੌਰਾਨ ਮੰਤਰੀ ਸੌਂਦ ਨੇ 76ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ।
ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦ ਉਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦੇ ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।