Canada News: ਕੈਨੇਡਾ ਤੋਂ ਆਈ ਬੁਰੀ ਖ਼ਬਰ! ਸੜਕ ਹਾਦਸੇ ‘ਚ 2 ਪੰਜਾਬੀ ਮੁੰਡਿਆਂ ਦੀ ਮੌਤ
Road accident in Canada-
ਕੈਨੇਡਾ ਵਿੱਚ ਹੋਏ ਇਕ ਭਿਆਨਕ ਸੜਕ ਹਾਦਸੇ ਨੇ ਦੋ ਪੰਜਾਬੀ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਡੋਬ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਓਨਟਾਰੀਓ ਦੇ ਸ਼ਹਿਰ ਇਗਨੇਸ ਤੋਂ ਲਗਭਗ 50 ਕਿਲੋਮੀਟਰ ਦੂਰ ਹਾਈਵੇ 17 ‘ਤੇ ਵਾਪਰਿਆ। ਦੋ ਟਰਾਲਿਆਂ ਦੀ ਆਹਮੋ-ਸਾਹਮਣੇ ਟੱਕਰ ਦੇ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ।
ਹਾਦਸੇ ਵਿੱਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਨਵਪ੍ਰੀਤ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ। ਦੋਵੇਂ ਨੌਜਵਾਨ ਕੈਨੇਡਾ ਵਿਚ ਟਰੱਕ ਚਲਾਉਣ ਦਾ ਕੰਮ ਕਰਦੇ ਸਨ ਅਤੇ ਆਪਣਾ ਭਵਿੱਖ ਸੁਧਾਰਨ ਲਈ ਪਰਦੇਸ ਗਏ ਸਨ। ਪਰਿਵਾਰਾਂ ਲਈ ਇਹ ਖ਼ਬਰ ਕਹਿਰ ਵਰਗੀ ਸਾਬਿਤ ਹੋਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ, ਦੋ ਟਰਾਲਿਆਂ ਦੀ ਆਹਮੋ-ਸਾਹਮਣੇ ਟੱਕਰ ਹੋਈ, ਜਿਸ ਕਾਰਨ ਦੋਵੇਂ ਟਰਾਲਿਆਂ ਨੂੰ ਭਾਰੀ ਨੁਕਸਾਨ ਹੋਇਆ ਅਤੇ ਦੋਵੇਂ ਨੌਜਵਾਨਾਂ ਦੀ ਜਾਨ ਚਲੀ ਗਈ। ਹਾਦਸੇ ਦੇ ਤਤਕਾਲ ਕਾਰਨਾਂ ਦੀ ਜਾਂਚ ਜਾਰੀ ਹੈ।
ਪੰਜਾਬ ਵਿੱਚ ਨਵਪ੍ਰੀਤ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਦੇ ਘਰ ਮਾਤਮ ਦਾ ਮਾਹੌਲ ਹੈ। ਪਰਿਵਾਰਾਂ ਦੇ ਸੁਪਨੇ, ਜੋ ਉਨ੍ਹਾਂ ਨੇ ਆਪਣੇ ਬੱਚਿਆਂ ਲਈ ਦੇਖੇ ਸਨ, ਇਸ ਹਾਦਸੇ ਨਾਲ ਟੁੱਟ ਗਏ। ਇਹ ਹਾਦਸਾ ਨਾਂ ਸਿਰਫ਼ ਦੋ ਪਰਿਵਾਰਾਂ ਲਈ ਦੁਖਦਾਈ ਹੈ, ਸਗੋਂ ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਲਈ ਵੀ ਇੱਕ ਵੱਡਾ ਸਦਮਾ ਹੈ।