ਵੱਡੀ ਖ਼ਬਰ: ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ, ਡਾ. ਅੰਬੇਦਕਰ ਦੀ ਮੂਰਤੀ ਭੰਨਣ ਦਾ ਮਾਮਲਾ
Ambedkar statue break Video :
ਅੰਮ੍ਰਿਤਸਰ ਦੇ ਹੈਰੀਟੇਜ਼ ਸਟਰੀਟ ਵਿੱਚ ਇੱਕ ਨੌਜਵਾਨ ਸ਼ਖਸ ਮੂਰਤੀ ‘ਤੇ ਪੌੜੀ ਲਗਾ ਕੇ ਚੜ੍ਹ ਰਿਹਾ ਹੈ ਅਤੇ ਉਪਰ ਜਾ ਕੇ ਹਥੌੜੇ ਨਾਲ ਮੂਰਤੀ ਭੰਨਣੀ ਸ਼ੁਰੂ ਕਰ ਦਿੰਦਾ ਹੈ।
ਸ਼ਖਸ ਵੱਲੋਂ ਇਸ ਦੌਰਾਨ ਮੂਰਤੀ ‘ਤੇ 8-10 ਵਾਰੀ ਵਾਰ ਹਥੌੜਾ ਮਾਰ ਕੇ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਵਾਪਰੀ ਇਹ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ, ਜਿਸ ਨੂੰ ਲੈ ਕੇ ਵਾਲਮੀਕੀ ਭਾਈਚਾਰੇ ‘ਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ।
ਹਾਲਾਂਕਿ ਘਟਨਾ ਦਾ ਪਤਾ ਲੱਗਣ ‘ਤੇ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਮੁਲਜ਼ਮ ਨੂੰ ਮੌਕੇ ‘ਤੇ ਤੁਰੰਤ ਹੀ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪਰੰਤੂ ਵਾਲਮੀਕੀ ਭਾਈਚਾਰੇ ਵੱਲੋਂ ਘਟਨਾ ਦੇ ਰੋਸ ਵੱਜੋਂ ਅੱਜ ਅੰਮ੍ਰਿਤਸਰ ‘ਚ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਇਸ ਘਟਨਾ ਨੂੰ ਲੈ ਕੇ ਵਾਲਮੀਕ ਸਮਾਜ ਦੇ ਆਗੂ ਓਮ ਪ੍ਰਕਾਸ਼ ਨੇ ਕਿਹਾ ਕਿ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ‘ਤੇ ਇਕ ਵਿਅਕਤੀ ਨੇ ਡਾ: ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਮੌਕੇ ‘ਤੇ ਹੀ ਸੁਰੱਖਿਆ ਮੁਲਾਜ਼ਮਾਂ ਨੇ ਕਾਬੂ ਕਰ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਜਿਸ ਨੇ ਮੂਰਤੀ ਨੂੰ ਤੋੜਿਆ, ਉਹ ਪਹਿਲਾਂ ਪੌੜੀ ਲੈ ਕੇ ਮੂਰਤੀ ‘ਤੇ ਚੜ੍ਹ ਗਿਆ ਅਤੇ ਹਥੌੜੇ ਨਾਲ ਬੁੱਤ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਪਰ ਇਸਤੋਂ ਪਹਿਲਾਂ ਉਹ ਮੂਰਤੀ ਨੂੰ ਤੋੜਦਾ ਮੌਕੇ ‘ਤੇ ਹੀ ਫੜਿਆ ਗਿਆ। ਉਧਰ, ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਇਸ ਘਟਨਾ ਦੀ ਜਿੰਨੀ ਹੋਵੇ, ਓਨੀ ਹੀ ਨਿਖੇਧੀ ਘੱਟ ਹੈ। ptc