ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 6 ਫਰਵਰੀ ਨੂੰ ਹੋਵੇਗੀ ਅਹਿਮ ਮੀਟਿੰਗ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 6 ਫਰਵਰੀ ਨੂੰ ਸਵੇਰੇ 11 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਤੋਂ ਇਲਾਵਾ ਬੇਰੁਜ਼ਗਾਰਾਂ ਲਈ ਵੱਡੇ ਐਲਾਨ ਕਰ ਸਕਦੀ ਹੈ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਲਈ ਨਵੀਆਂ ਭਰਤੀਆਂ ਦਾ ਐਲਾਨ ਕਰ ਸਕਦੀ ਹੈ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵਾਸਤੇ ਵੀ ਕੋਈ ਅਹਿਮ ਫ਼ੈਸਲਾ ਇਸ ਮੀਟਿੰਗ ਵਿੱਚ ਹੋ ਸਕਦਾ ਹੈ।