US Breaking: ਅਮਰੀਕਾ ‘ਚ ਬਹੁਤ ਵੱਡਾ ਜਹਾਜ਼ ਹਾਦਸਾ! 60 ਲੋਕਾਂ ਦੀ ਮੌਤ ਦਾ ਖਦਸ਼ਾ
ਵਾਸ਼ਿੰਗਟਨ:
ਰੋਨਾਲਡ ਰੀਗਨ ਨੈਸ਼ਨਲ ਏਅਰਪੋਰਟ ਨੇੜੇ ਅੱਜ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਮੁਤਾਬਕ ਯਾਤਰੀ ਜਹਾਜ਼ ਅਤੇ ਹੈਲੀਕਾਪਟਰ ਵਿਚਾਲੇ ਟੱਕਰ ਹੋ ਗਈ। ਜਿਸ ਤੋਂ ਬਾਅਦ ਜਹਾਜ਼ ਰੀਗਨ ਵਾਸ਼ਿੰਗਟਨ ਨੈਸ਼ਨਲ ਏਅਰਪੋਰਟ ਦੇ ਕੋਲ ਪੋਟੋਮੈਕ ਨਦੀ ਵਿੱਚ ਡਿੱਗ ਗਿਆ। ਜਹਾਜ਼ ‘ਚ 64 ਯਾਤਰੀ ਸਵਾਰ ਸਨ। ਮੰਨਿਆ ਜਾ ਰਿਹਾ ਹੈ ਕਿ, ਨਦੀ ਵਿੱਚ ਜਹਾਜ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ, ਹਾਲਾਂਕਿ ਰਾਹਤ ਅਤੇ ਬਚਾਅ ਕੰਮ ਜਾਰੀ ਹੈ।
ਐਫਏਏ ਨੇ ਕਿਹਾ ਕਿ ਅਮਰੀਕਨ ਏਅਰਲਾਈਨਜ਼ ਦੀ ਫਲਾਈਟ 5342 ਡੀਸੀ ਹਵਾਈ ਅੱਡੇ ਨੇੜੇ ਬਲੈਕ ਹਾਕ ਹੈਲੀਕਾਪਟਰ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਦੋਹਾਂ ‘ਚੋਂ ਤੇਜ਼ ਅੱਗ ਨਿਕਲਦੀ ਦਿਖਾਈ ਦਿੱਤੀ।
ਵਾਸ਼ਿੰਗਟਨ ਡੀਸੀ ਫਾਇਰ ਸਰਵਿਸਿਜ਼ ਮੁਤਾਬਕ ਇਹ ਘਟਨਾ ਬੁੱਧਵਾਰ ਦੇਰ ਰਾਤ ਨੂੰ ਵਾਪਰੀ। ਹਾਦਸੇ ਕਾਰਨ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤੀਆਂ ਗਈਆਂ।
ਵਾਸ਼ਿੰਗਟਨ ਫਾਇਰ ਡਿਪਾਰਟਮੈਂਟ ਨੇ ਕਿਹਾ ਕਿ ਬੁੱਧਵਾਰ ਦੇਰ ਰਾਤ ਰੋਨਾਲਡ ਰੀਗਨ ਵਾਸ਼ਿੰਗਟਨ ਨੈਸ਼ਨਲ ਏਅਰਪੋਰਟ ਨੇੜੇ ਪੋਟੋਮੈਕ ਨਦੀ ਵਿੱਚ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਹਾਦਸੇ ਤੋਂ ਬਾਅਦ ਐਮਰਜੈਂਸੀ ਕਰਮਚਾਰੀ ਰਾਹਤ ਅਤੇ ਬਚਾਅ ਕਾਰਜ ਚਲਾ ਰਹੇ ਹਨ।
ਡਿਸਟ੍ਰਿਕਟ ਆਫ ਕੋਲੰਬੀਆ ਡਿਪਾਰਟਮੈਂਟ ਆਫ ਫਾਇਰ ਐਂਡ ਐਮਰਜੈਂਸੀ ਮੈਡੀਕਲ ਸਰਵਿਸਿਜ਼ ਨੇ ਰਾਤ 9 ਵਜੇ ਤੋਂ ਬਾਅਦ ਦੱਸਿਆ ਕਿ ਜਹਾਜ਼ ਹਵਾਈ ਅੱਡੇ ਦੇ ਨੇੜੇ ਨਦੀ ਵਿੱਚ ਹਾਦਸਾਗ੍ਰਸਤ ਹੋ ਗਿਆ। ਸਥਿਤੀ ਨਾਲ ਨਜਿੱਠਣ ਲਈ ਫਾਇਰ ਵਿਭਾਗ ਦੀਆਂ ਕਿਸ਼ਤੀਆਂ ਨੂੰ ਤੁਰੰਤ ਮੌਕੇ ‘ਤੇ ਭੇਜਿਆ ਗਿਆ ਹੈ।