ਵੱਡੀ ਖ਼ਬਰ: ਅਸਿਸਟੈਂਟ ਪ੍ਰੋਫੈਸਰ ਨੇ ਕੀਤੀ ਖੁਦਕੁਸ਼ੀ
ਪੁਲਿਸ ਨੂੰ ਮਯੰਕ ਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਮਿਲਿਆ
ਮੰਡੀ:
ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਮੰਡੀ ਦੀ ਸਹਾਇਕ ਪ੍ਰੋਫੈਸਰ ਮਯੰਕ ਅੰਬਾਡੇ ਨੇ ਆਪਣੇ ਘਰ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਤਮਹਤਿਆ ਕਰ ਲਈ।
ਘਟਨਾ 26 ਜਨਵਰੀ ਐਤਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਮਯੰਕ ਅੰਬਾਡੇ ਮੁੰਬਈ ਦੀ ਰਹਿਣ ਵਾਲੀ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਤੋਂ ਗੁਜ਼ਰ ਰਹੀ ਸੀ।
ਪੁਲਿਸ ਨੂੰ ਮਯੰਕ ਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਮਿਲਿਆ, ਜਿਸ ਵਿੱਚ ਉਨ੍ਹਾਂ ਨੇ ਮਾਨਸਿਕ ਤਣਾਅ ਅਤੇ ਉਦਾਸੀ ਨੂੰ ਖੁਦਕੁਸ਼ੀ ਦਾ ਕਾਰਨ ਦੱਸਿਆ।
ਮਯੰਕ ਅੰਬਾਡੇ ਦੀ ਰਹਾਇਸ਼ ਇਮਾਰਤ ਦੀ ਪੰਜਵੀਂ ਮੰਜ਼ਿਲ ‘ਤੇ ਸੀ, ਉਸਨੇ ਆਪਣੀ ਬਾਲਕੋਨੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਦੂਜੇ ਪਾਸੇ, ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ, ਜਿਨ੍ਹਾਂ ਦੇ ਵਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।