Punjab Breaking: ਫਿਰੋਜ਼ਪੁਰ ‘ਚ ਵਾਪਰਿਆ ਵੱਡਾ ਸੜਕ ਹਾਦਸਾ, 8 ਲੋਕਾਂ ਦੀ ਮੌਤ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਸਰਹੱਦੀ ਜਿਲ੍ਹੇ ਫਿਰੋਜ਼ਪੁਰ-ਫਾਜਿਲਕਾ ਰੋਡ ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ, ਇਹ ਹਾਦਸਾ ਅੱਜ ਸਵੇਰੇ ਵਾਪਰਿਆ, ਜਦੋਂ ਵੇਰਟ ਅਤੇ ਹੋਰ ਹਲਵਾਈ ਆਦਿ ਕਿਸੇ ਵਿਆਹ ਸਮਾਗਮ ਤੇ ਜਾ ਰਹੇ ਸਨ।
ਇਸੇ ਦੌਰਾਨ ਜਲਾਲਾਬਾਦ ਕੋਲ ਇਹ ਹਾਦਸਾ ਵਾਪਰ ਗਿਆ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ 5-7 ਲੋਕਾਂ ਦੀ ਮੌਤ ਹੋ ਗਈ ਹੈ, ਬਾਕੀ ਕਰੀਬ 8-10 ਜਣੇ ਲੋਕਾਂ ਦਾ ਵੱਖੋ ਵੱਖ ਹਸਪਤਾਲਾਂ ਵਿੱਚ ਚੱਲ ਰਿਹਾ ਹੈ। ਦੱਸ ਦਈਏ ਕਿ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਪਛਾਣ ਹੋਣੀ ਬਾਕੀ ਹੈ।
ਖ਼ਬਰ ਅਪਡੇਟ ਹੋ ਰਹੀ ਹੈ………..