Canada Breaking: ਕੈਨੇਡਾ ‘ਚ ਇੱਕ ਹੋਰ ਪੰਜਾਬੀ ਮੁੰਡੇ ਦੀ ਮੌਤ
ਪੰਜਾਬ ਨੈੱਟਵਰਕ, ਚੰਡੀਗੜ੍ਹ/ਕੈਨੇਡਾ-
ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਮੁੰਡੇ ਦੀ ਹਾਰਟ ਅਟੈਕ ਦੇ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਪੁੱਤਰ ਸਿਕੰਦਰ ਸਿੰਘ ਵਜੋਂ ਹੋਈ ਹੈ, ਜੋ ਮੂਲ ਰੂਪ ਵਿਚ ਜੈਤੋ ਤਹਿਸੀਲ ਦੇ ਪਿੰਡ ਮੜਾਕ ਦਾ ਰਹਿਣ ਵਾਲਾ ਸੀ।
29 ਸਾਲਾ ਸੁਖਪ੍ਰੀਤ ਆਪਣੇ ਸੁਨਹਿਰੀ ਭਵਿੱਖ ਵਾਸਤੇ ਕੈਨੇਡਾ ਕੁੱਝ ਸਮਾਂ ਪਹਿਲਾਂ ਗਿਆ ਸੀ। ਪਰਿਵਾਰ ਵਾਲਿਆਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ, ਉਨ੍ਹਾਂ ਨੂੰ ਪਿਛਲੇ ਦਿਨੀਂ ਫ਼ੋਨ ਆਇਆ ਕਿ ਸੁਖਪ੍ਰੀਤ ਸਿੰਘ ਦੀ ਹਾਰਟ ਅਟੈਕ ਦੇ ਕਾਰਨ ਮੌਤ ਹੋ ਗਈ ਹੈ। ਖ਼ਬਰ ਸੁਣਦੇ ਹੀ ਸਾਰਾ ਪਰਿਵਾਰ ਸਦਮੇ ਵਿੱਚ ਹੈ।