ਮੌਸਮ ਵਿਭਾਗ ਦੇ ਵੱਲੋਂ ਯੈਲੋ ਅਲਰਟ ਜਾਰੀ, ਭਾਰੀ ਮੀਂਹ ਦੀ ਸੰਭਾਵਨਾ
ਚੰਡੀਗੜ੍ਹ
ਮੌਸਮ ਵਿਭਾਗ ਦੇ ਵੱਲੋਂ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਭਲਕੇ 4 ਫਰਵਰੀ ਅਤੇ 5 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਉਮੀਦ ਹੈ ਕਿ ਇੱਥੇ ਸੰਘਣੀ ਧੁੰਦ ਹੋਵੇਗੀ। ਮਾਲਵਾ ਖੇਤਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ।
ਜਿਸ ਤੋਂ ਬਾਅਦ 5 ਫਰਵਰੀ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਭਲਕੇ 4 ਫਰਵਰੀ ਅਤੇ 5 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।