ਵੱਡੀ ਖ਼ਬਰ: ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ
ਪੰਜਾਬ ਨੈੱਟਵਰਕ, ਮੋਹਾਲੀ
ਪੰਜਾਬ ਦੇ ਮੋਹਾਲੀ ਵਿੱਚ ਇੱਕ ਵੱਡੀ ਵਾਰਦਾਤ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਿਕ 31 ਸਾਲਾ ਇੱਕ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਅਣਪਛਾਤੇ ਬਦਮਾਸ਼ਾਂ ਦੇ ਵਲੋਂ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਹਮਲਾਵਰਾਂ ਦੇ ਵਲੋਂ ਪਹਿਲਾਂ ਗੁਰਪ੍ਰੀਤ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ ਅਤੇ ਫਿਰ ਉਸ ਤੇ ਤਲਵਾਰਾਂ ਦੇ ਨਾਲ ਵੀ ਵਾਰ ਕੀਤੇ ਗਏ।
ਸੂਚਨਾ ਦੇ ਅਨੁਸਾਰ ਗੁਰਪ੍ਰੀਤ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂਕਿ ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ, ਜਿਨ੍ਹਾਂ ਦੇ ਵਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।