ਵੱਡੀ ਖ਼ਬਰ: ਪੰਜਾਬ ਪੁਲਿਸ ਦੀ ਚੌਂਕੀ ‘ਤੇ ਧਮਾਕਾ!
ਪੰਜਾਬ ਨੈੱਟਵਰਕ, ਅੰਮ੍ਰਿਤਸਰ-
ਫਹਿਤਗੜ੍ਹ ਚੂੜੀਆਂ ਬਾਈਪਾਸ ਤੇ ਬਣੀ ਪੁਲਿਸ ਚੌਂਕੀ ਤੇ ਧਮਾਕਾ ਹੋਣ ਦੀ ਖ਼ਬਰ ਹੈ।
ਜਾਣਕਾਰੀ ਮੁਤਾਬਿਕ ਆਸ ਪਾਸ ਦੇ ਲੋਕਾਂ ਨੇ ਧਮਾਕੇ ਦੀ ਆਵਾਜ਼ ਸੁਣੀ ਹੈ, ਹਾਲਾਂਕਿ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਕਿ ਸਾਡੀ ਟੀਮ ਜਾਂਚ ਕਰ ਰਹੀ ਹੈ ਅਤੇ ਮੀਡੀਆ ਨੂੰ ਵੀ ਕਿਹਾ ਕਿ ਅਫ਼ਵਾਹਾਂ ‘ਤੇ ਯਕੀਨ ਨਾ ਕਰੋ।
ਪੁਲਿਸ ਚੌਂਕੀਆਂ ਤੇ ਹਮਲੇ ਹੋਣ ਦੀਆਂ ਖ਼ਬਰਾਂ ਤੇ ਸੀਪੀ ਭੁੱਲਰ ਨੇ ਕਿਹਾ ਕਿ, ਜਦੋਂ ਤੱਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਨਹੀਂ ਹੁੰਦੀ, ਉਦੋਂ ਤੱਕ ਅਸੀਂ ਕੁੱਝ ਨਹੀਂ ਕਹਿ ਸਕਦੇ।