ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਮਾਪੇ-ਅਧਿਆਪਕ ਮਿਲਣੀ (PTM) ਕੱਲ੍ਹ
ਚੰਡੀਗੜ੍ਹ –
ਪਹਿਲੀ ਫਰਵਰੀ ਨੂੰ ਪੰਜਾਬ ਭਰ ਦੇ ਸਕੂਲਾਂ ‘ਚ ਆਯੋਜਿਤ ਕੀਤੀ ਜਾਣ ਵਾਲੀ ਮਾਪੇ-ਅਧਿਆਪਕ ਮੀਟਿੰਗ (ਪੀ. ਟੀ. ਐੱਮ.) ਦੀ ਤਾਰੀਖ਼ ਸਿੱਖਿਆ ਵਿਭਾਗ ਵੱਲੋਂ ਬਦਲ ਦਿੱਤੀ ਗਈ ਹੈ।
ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਹੁਣ ਇਹ ਮੀਟਿੰਗ 5 ਫਰਵਰੀ ਨੂੰ ਹੋਵੇਗੀ। ਪੰਜਾਬ ਭਰ ਦੇ ਸਕੂਲਾਂ ਦੇ ਮੁਖੀਆਂ ਨੂੰ ਇਸ ਮੀਟਿੰਗ ਨੂੰ ਸਫ਼ਲ ਬਣਾਉਣ ਲਈ ਕਿਹਾ ਜਾ ਰਿਹਾ ਹੈ।
ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਹੋਇਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਫੀਲਡ ਤੋਂ ਆ ਰਹੀਆਂ ਮੰਗਾਂ ਨੂੰ ਧਿਆਨ ‘ਚ ਰੱਖਦਿਆਂ ਹੋਇਆਂ ਪੀ. ਟੀ. ਐੱਮ. ਦੀ ਤਾਰੀਖ਼ ਬਦਲ ਦਿੱਤੀ ਗਈ ਹੈ।
ਵਿਭਾਗ ਨੇ ਸਾਰੇ ਸਕੂਲਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ।