Punjab News: ਨਵੀਂ ਪੈਨਸ਼ਨ ਸਕੀਮ ਪੀੜਤ ਮੁਲਾਜ਼ਮਾਂ ਨੇ UPS ਨੋਟੀਫਿਕੇਸ਼ਨ ਦੀਆਂ ਸਾੜੀਆਂ ਕਾਪੀਆਂ
ਕੇਂਦਰ ਸਰਕਾਰ ਵੱਲੋਂ ਲਾਗੂ ਯੂਨੀਫਾਈਡ ਪੈਨਸ਼ਨ ਸਕੀਮ ਮੁਲਾਜ਼ਮਾਂ ਨਾਲ ਵੱਡਾ ਧੋਖਾ
ਪੰਜਾਬ ਦੀ ਭਗਵੰਤ ਮਾਨ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਲਾਗੂ ਨਾ ਕਰਕੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ) – ਆਗੂ
ਗੋਗੀ ਕਮਾਲਪੁਰੀਆ, ਰਾਏਕੋਟ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਜ਼ਿਲ੍ਹਾ ਕਨਵੀਨਰ ਗੁਰਦੀਪ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਰਾਏਕੋਟ ਦੇ ਤਾਜਪੁਰ ਚੌਕ ਵਿਖੇ ਯੂਨੀਫਾਈਡ ਪੈਨਸ਼ਨ ਸਕੀਮ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।ਇਸ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਹਰਜਿੰਦਰ ਸਿੰਘ, ਸੁਭਾਸ਼ ਗੋਇਲ ਅਤੇ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀ ਜੋ ਐੱਸ.ਓ.ਪੀ ਜਾਰੀ ਕੀਤੀ ਹੈ, ਉਹ ਬਹੁਤ ਹੀ ਘਾਤਕ ਹੈ।
ਕਿਉਂਕਿ ਉਪਰੋਕਤ ਸਕੀਮ ਦੇ ਅਨੁਸਾਰ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਮੁਲਾਜ਼ਮਾਂ ਨੂੰ ਪੈਨਸ਼ਨ ਦੇਣਾ ਚਾਹੁੰਦੀ ਹੈ l ਉਹਨਾਂ ਕਿਹਾ ਕਿ ਇਹ ਸਕੀਮ ਮੁਲਾਜ਼ਮ ਨੂੰ ਰਿਟਾਇਰਮੈਂਟ ਤੋਂ ਬਾਅਦ ਖਾਲੀ ਹੱਥ ਘਰ ਨੂੰ ਤੋਰਨ ਦੀ ਸਕੀਮ ਹੈ, ਇਸ ਸਕੀਮ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਕਤ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਤਾਂ ਕਰ ਦਿੱਤਾ ਸੀ ਪਰ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਹਿਮਾਚਲ ਸਰਕਾਰ ਨੇ ਜੋ ਓ.ਪੀ. ਐੱਸ. ਆਪਣੇ ਰਾਜ ਵਿੱਚ ਲਾਗੂ ਕੀਤੀ ਹੈ ਉਸ ਨਾਲ ਰਾਜ ਉੱਪਰ ਕੋਈ ਵਿੱਤੀ ਬੋਝ ਨਹੀਂ ਪਿਆ ਹੈ।
ਇਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਓ.ਪੀ.ਐੱਸ. ਲਾਗੂ ਕਰੇ ਅਤੇ ਤੁਰੰਤ ਜੀ.ਪੀ. ਐੱਫ. ਖਾਤੇ ਖੋਲ੍ਹੇ ਜਾਣ। ਇਸ ਮੌਕੇ ਬਲਾਕ ਰਾਏਕੋਟ ਦੇ ਸੰਘਰਸ਼ਸ਼ੀਲ ਆਗੂ ਸੁਭਾਸ਼ ਗੋਇਲ, ਹਰਜਿੰਦਰ ਸਿੰਘ, ਸ਼ਿੰਗਾਰਾ ਸਿੰਘ, ਇਤਬਾਰ ਸਿੰਘ ਬੀ.ਪੀ.ਈ.ਓ. ਰਾਏਕੋਟ, ਭੂਸ਼ਣ ਸ਼ਰਮਾ, ਨਵਦੀਪ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਸਿੰਘ,ਹਰਿੰਦਰ ਸਿੰਘ, ਹਾਕਮ ਸਿੰਘ, ਗੁਰਸੇਵਕ ਸਿੰਘ, ਰਾਜਮਿੰਦਰਪਾਲ ਸਿੰਘ ਪਰਮਾਰ, ਗਗਨਦੀਪ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ,ਨਾਮਪ੍ਰੀਤ ਸਿੰਘ,ਰੇਸ਼ਮ ਸਿੰਘ, ਮੈਡਮ ਜਸਪਾਲ ਕੌਰ,ਸੰਜੇ ਦੇਵੀ, ਅੰਜੂ ਸ਼ਰਮਾ, ਰੁਪਾਲੀ ਅਰੋੜਾ, ਭਿੰਦਰਜੀਤ ਕੌਰ, ਬਲਵਿੰਦਰ ਕੌਰ, ਮੈਡਮ ਗੀਤੂ, ਦਪਿੰਦਰ ਕੌਰ ਅਤੇ ਬਲਾਕ ਦੇ ਹੋਰ ਵੀ ਬਹੁਤ ਸਾਰੇ ਅਧਿਆਪਕ ਸਾਥੀ ਹਾਜ਼ਰ ਸਨ।