Punjab News: ਕੇਂਦਰ ਸਰਕਾਰ ਵਲੋਂ ਲਾਗੂ ਯੂਨੀਫਾਈਡ ਪੈਨਸ਼ਨ ਸਕੀਮ ਮੁਲਾਜ਼ਮਾਂ ਨਾਲ ਵੱਡਾ ਧੋਖਾ
ਨਵਾਂ ਸ਼ਹਿਰ
ਕੇਂਦਰ ਸਰਕਾਰ ਵਲੋਂ ਏਕੀਕਿ੍ਰਤ ਪੈਨਸ਼ਨ ਯੋਜਨਾ (ਯੂ ਪੀ ਐਸ)ਦਾ ਨੋਟੀਫਿਕੇਸ਼ਨ ਬੀਤੇ 25 ਜਨਵਰੀ ਨੂੰ ਜਾਰੀ ਹੋਣ ਤੇ ਕਰਮਚਾਰੀਆਂ ਅੰਦਰ ਰੋਸ ਦੀ ਲਹਿਰ ਫੈਲ ਗਈ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਐਨ ਪੀ ਐਸ ਹੋਰ ਧੋਖਾ ਕੀਤਾ ਹੈ ਅਤੇ ਇਸ ਨੋਟੀਫਿਕੇਸ਼ਨ ਦੇ ਵਿਰੋਧ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਜ਼ਿਲ੍ਹਾ ਕਨਵੀਨਰ ਗੁਰਦਿਆਲ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਈਂ ਟੀ ਆਈ ਨਵਾਂਸ਼ਹਿਰ ਵਿਖੇ ਯੂਨੀਫਾਈਡ ਪੈਨਸ਼ਨ ਸਕੀਮ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।
ਇਸ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਰਜਿੰਦਰ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀ ਜੋ ਐਸ.ਓ.ਪੀ ਜਾਰੀ ਕੀਤੀ ਹੈ, ਉਹ ਬਹੁਤ ਹੀ ਘਾਤਕ ਹੈ ਕਿਉਂਕਿ ਉਪਰੋਕਤ ਸਕੀਮ ਦੇ ਅਨੁਸਾਰ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਉਹਨਾਂ ਦੀ ਰਕਮ ਤੇ ਵਿਆਜ ਨੂੰ ਹੀ ਪੈਨਸ਼ਨ ਦੇ ਰੂਪ ਵਿੱਚ ਮੁੜ ਦੇਣਾ ਚਾਹੁੰਦੀ ਹੈ।
ਉਹਨਾਂ ਕਿਹਾ ਇਸ ਸਕੀਮ ਨਾਲ ਮੁਲਾਜ਼ਮ ਨੂੰ ਰਿਟਾਇਰਮੈਂਟ ਤੋਂ ਬਾਅਦ ਖਾਲੀ ਹੱਥ ਘਰ ਨੂੰ ਤੋਰਨ ਦੀ ਸਕੀਮ ਹੈ, ਇਸ ਸਕੀਮ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੈਨਸ਼ਨ ਦੇ ਨਾਂ ਤੇ ਕਰਮਚਾਰੀਆਂ ਦੀ ਖ਼ੂਨ ਪਸੀਨੇ ਦੀ ਕਮਾਈ ਖੋਹਣ ਵਾਲੀ ਯੋਜਨਾ ਵਿਰੁੱਧ ਨਾਅਰੇਬਾਜੀ ਕੀਤੀ ਅਤੇ ਕਿਹਾ ਅਜਿਹੀ ਸਕੀਮ ਦਾ ਵੱਡੇ ਪੱਧਰ ਤੇ ਡੱਟਵਾਂ ਵਿਰੋਧ ਕੀਤਾ ਜਾਵੇਗਾ।
ਆਗੂ ਅਜੇ ਕੁਮਾਰ ਅਤੇ ਰਣਜੀਤ ਵਰਮਾ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਤਾਂ ਕਰ ਦਿੱਤਾ ਹੈ ਪਰ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕੀਤਾ। ਹਿਮਾਚਲ ਸਰਕਾਰ ਨੇ ਜੋ ਓ.ਪੀ.ਐਸ ਆਪਣੇ ਰਾਜ ਵਿੱਚ ਲਾਗੂ ਕੀਤੀ ਹੈ ਉਸ ਨਾਲ ਰਾਜ ਉੱਪਰ ਕੋਈ ਵਿੱਤੀ ਬੋਝ ਨਹੀਂ ਪਿਆ ਹੈ। ਇਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਓ.ਪੀ.ਐਸ ਲਾਗੂ ਕਰੇ ਅਤੇ ਤੁਰੰਤ ਜੀ.ਪੀ.ਐਫ ਖਾਤੇ ਖੋਲੇ। ਇਸ ਮੌਕੇ ਓਮਕਾਰ ਸਿੰਘ , ਸੁਰਿੰਦਰ ਜੀਤ ਸਿੰਘਾਂ, ਪਰਮਿੰਦਰ ਜੀਤ ,ਦੇਵ ਮਿਤਰ , ਹਰਬੰਸ ਸਿੰਘ , ਰਮੇਸ ਰਾਣਾ,ਮੈਡਮ ਜੋਤੀ ਵੈਦ, ਨਵਨੀਤ ਕੌਰ ਆਦਿ ਸਾਥੀ ਹਾਜ਼ਰ ਸਨ।