All Latest NewsNews FlashPunjab News

ਭਗਵੰਤ ਮਾਨ ਦਾ ਵੱਡਾ ਐਲਾਨ! ਪੁਲਿਸ ਵਿਭਾਗ ‘ਚ 10000 ਨੌਜਵਾਨਾਂ ਦੀ ਕੀਤੀ ਜਾਵੇਗੀ ਭਰਤੀ

 

ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੇ ਪੁਲਿਸ ਵਿਭਾਗ ਵਿੱਚ 10 ਹਜ਼ਾਰ ਨਵੀਆਂ ਪੋਸਟਾਂ ਭਰਤੀ ਕਰਨ ਦਾ ਐਲਾਨ ਕੀਤਾ।

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਹੋ ਜਾਵੇਗੀ। ਮੀਟਿੰਗ ਦੌਰਾਨ, CM ਮੁੱਖ ਮੰਤਰੀ ਨੇ ਡਰੱਗਜ਼ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਮੁੱਖ ਮੰਤਰੀ ਨੇ ਝੂਠੇ ਪਰਚਿਆਂ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਨ ਦੀ ਵੀ ਗੱਲ ਕੀਤੀ।

ਇਸ ਤੋ ਇਲਾਵਾ ਇਹ ਵੀ ਚਰਚਾ ਹੋਈ ਕਿ ਪੁਲਿਸ ਨੂੰ ਨਵੀਆਂ ਗੱਡੀਆਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ, ਪੰਜਾਬ ਵਿੱਚ ਖ਼ਤਰਨਾਕ ਕੈਦੀਆਂ ਲਈ ਇੱਕ ਮਾਡਰਨ ਜੇਲ੍ਹ ਬਣਾਈ ਜਾਣੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

4 thoughts on “ਭਗਵੰਤ ਮਾਨ ਦਾ ਵੱਡਾ ਐਲਾਨ! ਪੁਲਿਸ ਵਿਭਾਗ ‘ਚ 10000 ਨੌਜਵਾਨਾਂ ਦੀ ਕੀਤੀ ਜਾਵੇਗੀ ਭਰਤੀ