All Latest NewsNews FlashPunjab News

ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ! ਹੁਣ ਪਲੇਅ ਵੇਅ ਅਤੇ ਪ੍ਰੀ ਨਰਸਰੀ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ

 

‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ’ ਅਧੀਨ ਜ਼ਿਲ੍ਹੇ ਵਿਚ ਚੱਲ ਰਹੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਣੀ ਹੈ- ਡਾਇਰੈਕਟਰ

ਨਵਾਂ ਸ਼ਹਿਰ

ਡਾਇਰੈਕਟਰ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ’ ਅਧੀਨ ਜ਼ਿਲ੍ਹੇ ਵਿਚ ਚੱਲ ਰਹੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਣੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਗਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪ੍ਰਾਈਵੇਟ ਸੰਸਥਾਵਾਂ, ਜੋ ਕਿ ਤਿੰਨ ਤੋਂ ਛੇ ਸਾਲ ਤੱਕ ਦੇ ਬੱਚਿਆਂ ਲਈ ‘ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ/ਪਲੇਅ ਵੇਅ ਸਕੂਲ’ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ ਜਾਂ ਕਰਨਾ ਚਾਹੁੰਦੀਆਂ ਹਨ, ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ।

ਉਨ੍ਹਾਂ ਵੱਲੋਂ ਸਮੂਹ ਪ੍ਰੀ ਨਰਸਰੀ ਅਤੇ ਪਲੇਅ ਵੇਅ ਸਕੂਲਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਤੋਂ ਐਪਲੀਕੇਸ਼ਨ ਫਾਰਮ ਨੰਬਰ-1 ਪ੍ਰਾਪਤ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ, ਕਮਰਾ ਨੰਬਰ 308, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਸੀ ਦਫ਼ਤਰ) ਵਿਖੇ ਤੁਰੰਤ ਤਾਲਮੇਲ ਕੀਤਾ ਜਾ ਸਕਦਾ ਹੈ ਅਤੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਸੰਪਰਕ ਨੰਬਰ 01823-222322 ਅਤੇ 01823-281798 ‘ਤੇ ਤਾਲਮੇਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਧੀਨ ਚੱਲ ਰਹੇ ਸਾਰੇ ਪ੍ਰਾਈਵੇਟ ਸਕੂਲ/ਸੰਸਥਾਵਾਂ/ ਪਲੇਅ ਵੇਅ ਸਕੂਲ, ਜੋ ਤਿੰਨ ਤੋਂ ਛੇ ਸਾਲ ਤੱਕ ਦੇ ਬੱਚਿਆਂ ਲਈ ਕੰਮ ਕਰਦੇ ਹਨ, ਲਈ ਸਰਕਾਰ ਵੱਲੋਂ ਦਿੱਤੇ ਮਾਪਦੰਡ ਨੂੰ ਪੂਰਾ ਕਰਨਾ ਲਾਜ਼ਮੀ ਹੈ। ਇਸ ਲਈ ਪਲੇਅ ਵੇਅ ਸਕੂਲਾਂ ਦੇ ਪ੍ਰਬੰਧਕ ਆਪਣੇ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਜਲਦ ਤੋਂ ਜਲਦ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵਿਖੇ ਤਾਲਮੇਲ ਕਰਨ।

 

Leave a Reply

Your email address will not be published. Required fields are marked *