ਮੌਸਮ ਵਿਭਾਗ ਦਾ ਅਲਰਟ! ਪੰਜਾਬ ‘ਚ ਵਧੀ ਠੰਡ- ਪੈ ਸਕਦੈ ਭਾਰੀ ਮੀਂਹ
ਪੰਜਾਬ ਨੈੱਟਵਰਕ, ਚੰਡੀਗੜ੍ਹ
ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦਿਆਂ ਹੋਇਆ ਪੰਜਾਬ ਦੇ ਅੰਦਰ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਿਕ ਸੂਬੇ ਦੇ ਅੰਦਰ ਠੰਡ ਫਿਰ ਤੋਂ ਵੱਧ ਗਈ ਹੈ।
ਮੌਸਮ ਵਿਭਾਗ ਦੇ ਵਿਗਿਆਨੀਆਂ ਦੀ ਮੰਨੀਏ ਤਾਂ ਅਗਲੇ ਦੋ ਤਿੰਨ ਦਿਨ ਪੰਜਾਬ ਦੇ ਅੰਦਰ ਬੱਦਲ ਛਾਏ ਰਹਿਣਗੇ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ।
ਇੱਕ ਰਿਪੋਰਟ ਅਨੁਸਾਰ, ਹਿਮਾਚਲ ਪ੍ਰਦੇਸ਼ ‘ਚ ਹੋਈ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ‘ਚ ਠੰਢ ਵਧ ਰਹੀ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਸੂਬੇ ਦੇ ਮੌਸਮ ‘ਚ ਮਾਮੂਲੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਜ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।
ਇਸ ਦੇ ਨਾਲ ਹੀ ਅੱਜ ਤੋਂ ਇੱਕ ਨਵੀਂ ਪੱਛਮੀ ਗੜਬੜੀ ਵੀ ਸਰਗਰਮ ਹੋ ਰਹੀ ਹੈ। ਆਉਣ ਵਾਲਾ ਹਫ਼ਤਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ।