All Latest NewsNews FlashPunjab News

ਸਕੂਲ ਆਫ ਐਮੀਨੈਂਸ ‘ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੇ ਪੰਜਾਬ ਵਿੱਚ 118 ਸਕੂਲ ਆਫ ਐਮੀਨੈਂਸ ਦੀ ਪਿਛਲੇ ਸਾਲ ਕੀਤੀ ਗਈ ਸੀ, ਜਿਸ ਤਹਿਤ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਦੀ ਦਾਖਲਾ ਟੈਸਟ ਰਾਹੀਂ ਚੋਣ ਕੀਤੀ ਜਾਂਦੀ ਹੈ।

ਇਸ ਸਾਲ ਵੀ ਜਿਲੇ ਦੇ ਤਿੰਨ ਸਕੂਲ ਆਫ ਐਮੀਨੈਂਸਜ ਸਕੂਲ ਆਫ ਐਮੀਨੈਂਸ ਗੁਰਦਾਸਪੁਰ, ਸਕੂਲ ਆਫ ਐਮੀਨੈਂਸ ਬਟਾਲਾ ਅਤੇ ਸਕੂਲ ਆਫ ਐਮੀਨੈਂਸ ਸ੍ਰੀਹਰਗੋਬਿੰਦਰਪੁਰ ਸਾਹਿਬ ਵਿੱਚ ਵੀ 9ਵੀਂ ਅਤੇ 11ਵੀਂ ਜਮਾਤ ਦੇ ਦਾਖਲੇ ਲਈ ਰਜਿਟ੍ਰੇਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ ਸ: ਜਗਵਿੰਦਰ ਸਿੰਘ ਅਤੇ ਜਿਲਾ ਨੋਡਲ ਅਫਸਰ, ਸਕੂਲ ਆਫ ਐਮੀਨੈਂਸ ਸ: ਅਮਰਜੀਤ ਸਿੰਘ ਪੁਰੇਵਾਲ ਨੇ ਸਾਂਝੇ ਤੌਰ ਤੇ ਦੱਸਿਆ ਕਿ 9ਵੀਂ ਅਤੇ 11ਵੀਂ ਜਮਾਤ ਵਿੱਚ ਸਕੂਲ ਆਫ ਐਮੀਨੈਂਸ ਦਾ ਟੈਸਟ ਪਾਸ ਕਰਨ ਵਾਲੇ ਵਿਦਆਰਥੀ ਵੱਖ-ਵੱਖ ਸਟਰੀਮ ਸਾਇੰਸ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ ਵਿੱਚ ਦਾਖਲਾ ਲੈਣਗੇ ।

ਜਿਲਾ ਸਿੱਖਿਆ ਅਫਸਰ ਸ: ਜਗਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਦਆਰਥੀਆਂ ਦੇ ਸਰਵਪੱਖੀ ਵਿਕਾਸ ਵਾਸਤੇ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਸਾਲਾਘਾਯੋਗ ਹੈ, ਜਿਸ ਦਾ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ।ਉਨਾਂ ਇਸ ਸਾਲ ਅੱਠਵੀਂ ਅਤੇ ਦੱਸਵੀਂ ਜਮਾਤ ਵਿੱਚ ਅਪੀਅਰਡ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਉਨਾਂ ਵਾਸਤੇ ਇੱਕ ਸੁਨਹਿਰੀ ਮੌਕਾ ਹੈ ਜਿਸ ਵਾਸਤੇ ਉਨਾਂ ਨੂੰ ਜਲਦੀ ਤੋਂ ਜਲਦੀ ਰਜਿਟ੍ਰੇਸ਼ਨ ਕਰਵਾਉਨੀ ਚਾਹੀਦੀ ਹੈ।

ਜਿਸ ਦੀ ਅੰਤਿਮ ਮਿਤੀ 9ਵੀਂ ਜਮਾਤ ਲਈ 17-02-2025 ਹੈ ਅਤੇ 11ਵੀਂ ਜਮਾਤ ਲਈ 27-02-2025 ਹੈ । ਦਾਖਲਾ ਟੈਸਟ ਦੀ ਮਿਤੀ 9ਵੀਂ ਅਤੇ 11ਵੀਂ ਜਮਾਤ ਲਈ ਕ੍ਰਮਵਾਰ 16-03-2025 ਅਤੇ 06-04-2025 ਹੋਵੇਗੀ। ਜਿਲਾ ਨੋਡਲ ਅਫਸਰ ਸ: ਪੁਰੇਵਾਲ ਨੇ ਜਾਣਕਾਰੀ ਦਿੱਤੀ ਕਿ ਰਜਿਟ੍ਰੇਸ਼ਨ ਲਈ ਜਿਲੇ ਦੇ ਤਿੰਨੌਂ ਸਕੂਲ ਆਫ ਐਮੀਨੈਂਸ ਵਿਖੇ ਹੈਲਪ ਡੈਸਕ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿੱਥੇ ਕੋਈ ਵੀ ਵਿਦਿਆਰਥੀ ਜਾ ਕੇ ਮੁਫਤ ਵਿੱਚ ਅਪਲਾਈ ਕਰ ਸਕਦਾ ਹੈ ।ਇਹ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ 4000 ਰੁਪਏ ਕੀਮਤ ਦੀ ਮੁਫਤ ਯੂਨੀਫਾਰਮ ਅਤੇ ਬੱਸ ਸਹੂਲਤ ਵੀ ਮੁਫਤ ਮੁਹੱਈਆ ਕਰਵਾਈ ਜਾਵੇਗੀ।

ਉਨਾਂ ਕਿਹਾ ਕਿ ਇਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਵਾਸਤੇ ਸਕੂਲ ਪੱਧਰ ਤੇ ਹੀ ਪੇਸ ਤਹਿਤ ਜੇ.ਈ.ਈ/ਨੀਟ ਅਤੇ ਕਲੈਟ ਆਦਿ ਟੈਸਟਾਂ ਲਈ ਮੁਫਤ ਕੋਚਿੰਗ ਦਿੱਤੀ ਜਾਂਦੀ ਹੈ ਅਤੇ ਸਮੇਂ ਸਮੇਂ ਤੇ ਸਮਰ ਕੈਂਪ, ਵਿੰਟਰ ਕੈਂਪ, ਐਕਸਪੋਜਰ ਵਿਜਟਸ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ ।ਕਿਸੇ ਵੀ ਕਿਸਮ ਦੀ ਹੋਰ ਜਾਣਕਾਰੀ ਲਈ ਮੋਬਾ: ਨੰਬਰ 94175-87000 ਤੇ ਵੀ ਤਾਲਮੇਲ ਕੀਤਾ ਜਾ ਸਕਦਾ ਹੈ। ਇਸ ਮੌਕੇ ਅਮਨ ਗੁਪਤਾ, ਸੁਮਿਤ ਕੁਮਾਰ, ਸੋਮ ਰਾਜ, ਧਰਮਵੀਰ ਸ਼ਰਮਾ ਆਦਿ ਵੀ ਹਾਜਰ ਸਨ।

 

Leave a Reply

Your email address will not be published. Required fields are marked *