ਪੰਜਾਬ ਹਰਿਆਣਾ ਹਾਈਕੋਰਟ ਵਲੋਂ ਅਧਿਆਪਕਾ ਦੇ ਹੱਕ ‘ਚ ਵੱਡਾ ਫ਼ੈਸਲਾ..! ਤਨਖ਼ਾਹ ਅਤੇ ਪੈਨਸ਼ਨ ਦਾ ਦਿੱਤਾ ਹੱਕ
ਚੰਡੀਗੜ੍ਹ :
ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਇਕ ਲੇਡੀ ਅਧਿਆਪਕਾ ਖਿਲਾਫ਼ ਵੱਡਾ ਫ਼ੈਸਲਾ ਸੁਣਾਉਂਦੇ ਹੋਏ, ਤਨਖ਼ਾਹ ਦੇਣ ਦਾ ਹੁਕਮ ਸੁਣਾਇਆ ਹੈ।
ਆਪਣੇ ਫ਼ੈਸਲੇ ਵਿਚ ਕੋਰਟ ਨੇ ਕਿਹਾ ਕਿ ਜੇ ਕੋਈ ਸਰਕਾਰੀ ਮੁਲਾਜ਼ਮ ਸੇਵਾ ਦੌਰਾਨ ਅਪਾਹਜ ਹੋ ਜਾਂਦਾ ਹੈ ਅਤੇ ਕੰਮ ਕਰਨ ਦੇ ਯੋਗ ਨਹੀਂ ਹੁੰਦਾ ਤਾਂ ਸਰਕਾਰ ਉਸਨੂੰ ਸੇਵਾਮੁਕਤੀ ਤੱਕ ਤਨਖ਼ਾਹ ਅਤੇ ਪੈਨਸ਼ਨ ਦੇਣ ਦਾ ਹੱਕ ਨਹੀਂ ਖੋਹ ਸਕਦੀ।
ਦਰਅਸਲ, ਇਹ ਹੁਕਮ ਫਿਰੋਜ਼ਪੁਰ ਨਿਵਾਸੀ ਨਰਿੰਦਰ ਕੌਰ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤਾ ਗਿਆ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ ਪੰਜਾਬ ਹਰਿਆਣਾ ਹਾਈਕੋਰਟ ਨੂੰ ਪਟੀਸ਼ਨਰ ਨਰਿੰਦਰ ਕੌਰ ਨੇ ਦੱਸਿਆ ਕਿ ਉਹ 11 ਸਤੰਬਰ, 2016 ਨੂੰ ਇੱਕ ਸਰਕਾਰੀ ਸਕੂਲ ਵਿੱਚ ਈਟੀਟੀ ਅਧਿਆਪਕਾ ਵਜੋਂ ਨੌਕਰੀ ਵਿੱਚ ਸ਼ਾਮਲ ਹੋਈ ਸੀ।
ਪਰ 8 ਮਾਰਚ, 2017 ਨੂੰ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ 90% ਅਪਾਹਜ ਹੋ ਗਈ। ਉਸਦੀ ਹਾਲਤ ਇੰਨੀ ਗੰਭੀਰ ਹੈ ਕਿ ਉਹ ਆਪਣਾ ਨਾਮ ਵੀ ਦਸਤਖਤ ਨਹੀਂ ਕਰ ਸਕਦੀ।
ਪਟੀਸ਼ਨ ਵਿੱਚ ਨਰਿੰਦਰ ਕੌਰ ਨੇ ਸਰਕਾਰ ਨੂੰ ਉਸਦੀ ਪੂਰੀ ਤਨਖਾਹ ਜਾਰੀ ਕਰਨ ਦੀ ਬੇਨਤੀ ਕੀਤੀ ਸੀ। ਇਸ ‘ਤੇ ਹਾਈਕੋਰਟ ਨੇ ਸਪੱਸ਼ਟ ਕਿਹਾ ਕਿ ਸਰਕਾਰ ਕਿਸੇ ਵੀ ਕਰਮਚਾਰੀ ਨੂੰ ਇਸ ਤਰ੍ਹਾਂ ਰੱਬ ਦੇ ਰਹਿਮ ‘ਤੇ ਨਹੀਂ ਛੱਡ ਸਕਦੀ।
ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ ਪਟੀਸ਼ਨਕਰਤਾ ਨੂੰ ਜੀਵਨ ਭਰ ਜਾਂ ਸੇਵਾਮੁਕਤੀ ਤੱਕ ਪੂਰੀ ਤਨਖਾਹ ਦਿੱਤੀ ਜਾਵੇ ਅਤੇ ਸੇਵਾਮੁਕਤੀ ਤੋਂ ਬਾਅਦ ਪੈਨਸ਼ਨ ਲਾਭ ਵੀ ਯਕੀਨੀ ਬਣਾਇਆ ਜਾਵੇ। Punjabi Jagran