ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ! ਕੇਜਰੀਵਾਲ ਨਾਲ ਸਾਰੇ ਵਿਧਾਇਕ ਕਰਨਗੇ ਬੈਠਕ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ ਹੋਣ ਤੋਂ ਬਾਅਦ ਪੰਜਾਬ ਦੇ ਸਾਰੇ ਆਪ ਵਿਧਾਇਕ ਦਿੱਲੀ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਅੱਜ ਬੈਠਕ ਕਰਨਗੇ।
ਹਾਲਾਂਕਿ ਮੀਟਿੰਗ ਦਾ ਏਜੰਡਾ ਹਾਲੇ ਸਪੱਸ਼ਟ ਨਹੀਂ ਹੋਇਆ, ਪਰ ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਹੋਰ ਕਿਵੇਂ ਮਜਬੂਤ ਕੀਤਾ ਜਾ ਸਕਦਾ ਹੈ, ਉਸ ਬਾਰੇ ਵਿਚ ਚਰਚਾ ਹੋ ਸਕਦੀ ਹੈ।
ਦੱਸ ਦਈਏ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹਾਰ ‘ਤੇ ਲਗਾਤਾਰ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਧਿਰਾਂ ਕੇਜਰੀਵਾਲ ਤੇ ਜੰਮ ਕੇ ਨਿਸ਼ਾਨੇ ਵਿੰਨ੍ਹ ਰਹੀਆਂ ਹਨ।