All Latest NewsNews FlashPunjab News

ਅਹਿਮ ਖ਼ਬਰ: ਪੰਜਾਬ ਦੇ ਸਕੂਲ ਉਡੀਕਦੇ ਪ੍ਰਿੰਸੀਪਲਾਂ ਨੂੰ, ਹੈਡਮਾਸਟਰ ਉਡੀਕਦੇ ਤਰੱਕੀ ਨੂੰ

 

ਪੰਜਾਬ ਨੈੱਟਵਰਕ, ਪਟਿਆਲਾ:

ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਹਾਈ ਸਕੂਲਾਂ ਵਿੱਚ ਕੰਮ ਕਰਦੇ ਹੈੱਡਮਾਸਟਰ ਕੇਡਰ (ਪੀ.ਈ.ਐੱਸ.-II) ਨੇ ਪੂਰਨ ਸਮਰਪਣ ਨਾਲ਼ ਸੇਵਾ ਨਿਭਾਉਂਦੇ ਹੋਏ ਹਾਈ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ ਜਿਸ ਨਾਲ਼ ਪੰਜਾਬ ਦੀ ਸਕੂਲੀ ਸਿੱਖਿਆ ਦੇ ਗੁਣਾਤਮਕ ਮਿਆਰ ਵਿੱਚ ਚੰਗਾ ਸੁਧਾਰ ਹੋਇਆ ਹੈ, ਪਰੰਤੂ ਹੈੱਡਮਾਸਟਰ ਕੇਡਰ ਦੀ ਪ੍ਰਿੰਸੀਪਲ ਵਜੋਂ ਤਰੱਕੀ ਦੀ ਉਡੀਕ ਲੰਮੀ ਹੁੰਦੀ ਜਾ ਰਹੀ ਹੈ ਜਿਸ ਕਰਕੇ ਸਮੁੱਚਾ ਹੈੱਡਮਾਸਟਰ ਕੇਡਰ ਨਿਰਾਸ਼ਾ ਦੇ ਆਲਮ ਵਿੱਚ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹੈੱਡਮਾਸਟਰਜ਼ ਐਸੋਸੀਏਸ਼ਨ, ਪੰਜਾਬ ਦੀ ਪਟਿਆਲ਼ਾ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਵੱਲੋਂ ਸਮੁੱਚੀ ਜ਼ਿਲ੍ਹਾ ਕਮੇਟੀ ਨਾਲ਼ ਪਟਿਆਲਾ ਵਿਖੇ ਕੀਤੀ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ 1927 ਸੈਕੰਡਰੀ ਸਕੂਲਾਂ ਵਿੱਚੋਂ 856 ਸਕੂਲਾਂ ਵਿੱਚ ਪ੍ਰਿੰਸੀਪਲ ਦੀ ਅਸਾਮੀ ਖਾਲੀ ਹੈ, ਭਾਵ ਕਿ ਇਹ 45 ਫੀਸਦੀ ਸੈਕੰਡਰੀ ਸਕੂਲ ਪ੍ਰਿੰਸੀਪਲ ਤੋਂ ਬਿਨਾਂ ਚੱਲ ਰਹੇ ਹਨ ਜਿਸ ਕਾਰਨ ਇਹਨਾਂ 856 ਸੈਕੰਡਰੀ ਸਕੂਲਾਂ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਦਾ ਵਿੱਦਿਅਕ ਪੱਧਰ ਨਿਘਾਰ ਵੱਲ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੈਡਮਾਸਟਰ ਕੇਡਰ ਨਿਯਮਾਂ ਮੁਤਾਬਿਕ ਬਣਦਾ 4 ਸਾਲ ਦਾ ਸਮਾਂ ਪੂਰਾ ਕਰ ਕੇ ਆਪਣੀ ਤਰੱਕੀ ਦੀ ਉਡੀਕ ਕਰ ਰਿਹਾ ਹੈ ਪਰ ਵਿਭਾਗ ਵੱਲੋਂ ਇਸ ਕੇਡਰ ਦੀ ਤਰੱਕੀ ਨੂੰ ਅਣਗੌਲਿਆ ਕਰਦੇ ਹੋਏ ਕੋਈ ਵੀ ਗੰਭੀਰਤਾ ਨਹੀਂ ਵਿਖਾਈ ਜਾ ਰਹੀ। ਇਸ ਮੌਕੇ ਸਟੇਟ ਕਮੇਟੀ ਮੈਂਬਰ ਹੈਡਮਾਸਟਰ ਭੂਸ਼ਣ ਕੁਮਾਰ ਅਤੇ ਸ਼ੈਲੀ ਸ਼ਰਮਾਂ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਉਨ੍ਹਾਂ ਦੀ ਤਰੱਕੀ ਦਾ ਬੈਕਲੌਗ ਵੀ ਵੱਡੀ ਗਿਣਤੀ ਵਿੱਚ ਪੈਂਡਿੰਗ ਹੈ ਅਤੇ ਨਿਯਮਾਂ ਮੁਤਾਬਿਕ 4 ਸਾਲ ਤੋਂ ਬਾਅਦ ਹੈਡਮਾਸਟਰ ਨੂੰ ਬਤੌਰ ਪ੍ਰਿੰਸੀਪਲ ਤਰੱਕੀ ਦੇਣੀ ਬਣਦੀ ਹੈ।

ਜ਼ਿਲ੍ਹਾ ਸਕੱਤਰ ਰਾਜੀਵ ਕੁਮਾਰ ਨੇ ਕਿਹਾ ਕਿ ਅੱਜ ਦੀ ਐਸੋਸੀਏਸ਼ਨ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਜਲਦ ਤੋਂ ਜਲਦ ਵਿਭਾਗ ਵੱਲੋਂ ਹੈੱਡਮਾਸਟਰ ਕੇਡਰ ਤੋਂ ਪ੍ਰਿੰਸੀਪਲ ਕੇਡਰ ਦੀਆਂ ਤਰੱਕੀਆਂ ਕੀਤੀਆਂ ਜਾਣ ਤਾਂ ਜੋ ਮੁੱਖ ਮੰਤਰੀ ਦਾ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਹੋ ਸਕੇ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਕੇ ਸਿੱਖਿਆ ਦਾ ਮਿਆਰ ਉੱਚਾ ਕੀਤਾ ਜਾ ਸਕੇ । ਜ਼ਿਲੵਾ ਪੈ੍ੱਸ ਸਕੱਤਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਹੈੱਡਮਾਸਟਰ ਕੇਡਰ ਪ੍ਰਿੰਸੀਪਲ ਦੀ ਪੋਸਟ ਲਈ ਵਧੇਰੇ ਤਜ਼ਰਬੇਕਾਰ,ਕੁਸ਼ਲ ਅਤੇ ਯੋਗ ਹੈ ,ਇਸ ਲਈ ਹੈੱਡਮਾਸਟਰ ਕਾਡਰ ਦੀ ਪ੍ਰਿੰਸੀਪਲ ਕੇਡਰ ਵਜੋਂ ਤਰੱਕੀ ਕਰਕੇ ਸੈਕੰਡਰੀ ਸਕੂਲਾਂ ਦੀ ਵਾਗਡੋਰ ਦਿੱਤੀ ਜਾਵੇ।

ਜ਼ਿਲ੍ਹਾ ਮੀਤ ਪ੍ਰਧਾਨ ਨਵਨੀਤ ਸਿੰਘ ਨੇ ਕਿਹਾ ਕਿ ਹੈਡਮਾਸਟਰ ਕੇਡਰ ਦੀਆਂ ਵੀ 1723 ਵਿੱਚੋਂ 810 ਪੋਸਟਾਂ ਖਾਲੀ ਹਨ। ਇਸ ਲਈ ਮਾਸਟਰ ਕੇਡਰ ਨੂੰ ਹੈੱਡਮਾਸਟਰ ਕੇਡਰ ਵਜੋਂ ਅਤੇ ਹੈੱਡਮਾਸਟਰ ਕੇਡਰ ਨੂੰ ਪ੍ਰਿੰਸੀਪਲ ਕੇਡਰ ਵਜੋਂ ਤਰੱਕੀ ਦੇ ਕੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ ਵਿੱਚ ਕ੍ਰਾਂਤੀ ਲਿਆਂਦੀ ਜਾਵੇ। ਇਸ ਮੌਕੇ ਹੈਡਮਾਸਟਰ ਐਸੋਸੀਏਸ਼ਨ ਪੰਜਾਬ ਦੀ ਇਕਾਈ ਪਟਿਆਲਾ ਦੇ ਅਹੁਦੇਦਾਰ ਮੈਂਬਰਾਂ ਵਿੱਚੋਂ ਹੈੱਡਮਾਸਟਰ ਵਿਕਾਸ ਕੁਮਾਰ, ਬੀਰਇੰਦਰ ਸਿੰਘ, ਦਲਬਾਰਾ ਸਿੰਘ, ਹਰਪ੍ਰੀਤ ਸਿੰਘ, ਸਨੀ ਗੁਪਤਾ, ਆਸ਼ਾ ਰਾਣੀ, ਰਮਨਦੀਪ ਕੌਰ, ਜੈਕੀ ਬਾਂਸਲ, ਅਮਿਤ ਕੁਮਾਰ, ਰਜਿੰਦਰ ਸਿੰਘ, ਬੇਅੰਤ ਸਿੰਘ, ਜੀਵਨ ਕੁਮਾਰ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *