Punjab News: ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ 6635 ਅਧਿਆਪਕਾਂ ਦੀ ਮੀਟਿੰਗ ਤੈਅ! ਟੀਚਰਾਂ ਨੇ ਪਹਿਲਾਂ ਘੇਰੀ ਸੀ CM ਦੀ ਕੋਠੀ

All Latest NewsNews FlashPunjab News

 

5994 ਭਰਤੀ ਤੋਂ ਪਹਿਲਾਂ 6635 ਅਧਿਆਪਕਾਂ ਨੂੰ ਵਿਸ਼ੇਸ ਬਦਲੀਆਂ ਦਾ ਮੌਕਾ ਦੇਵੇ ਪੰਜਾਬ ਸਰਕਾਰ: ਦੀਪਕ ਕੰਬੋਜ਼

ਰਿਕਾਸਟ ਲਿਸਟ ਕਰਕੇ ਸੈਂਕੜੇ ਅਧਿਆਪਕਾਂ ਦੀ ਨੌਕਰੀ ਤੇ ਤਲਵਾਰ ਲਟਕੀ: ਦੀਪਕ ਕੰਬੋਜ਼

ਦਲਜੀਤ ਕੌਰ, ਸੰਗਰੂਰ

ਅੱਜ ਸੰਗਰੂਰ ਵਿਖੇ 6635 ਅਧਿਆਪਕਾਂ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸੈਂਕੜੇ ਦੀਆਂ ਗਿਣਤੀ ਵਿੱਚ ਅਧਿਆਪਕ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਇਕੱਠੇ ਹੋਣ ਉਪਰੰਤ ਅਧਿਆਪਕਾਂ ਵੱਲੋਂ ਬਾਜ਼ਾਰ ਵਿੱਚੋਂ ਮਾਰਚ ਕਰਦੇ ਹੋਏ ਮੁੱਖ ਮੰਤਰੀ ਰਿਹਾਇਸ਼ ਕੋਲ ਜਦੋਂ ਪਹੁੰਚੇ ਤਾਂ ਭਾਰੀ ਪੁਲਿਸ ਬਲਾਂ ਲਗਾ ਕੇ ਅਧਿਆਪਕਾਂ ਨੂੰ ਰੋਕਿਆ ਗਿਆ, ਜਿੱਥੇ ਪੁਲਿਸ ਨਾਲ ਧੱਕਾ ਮੁੱਕੀ ਹੋਈ।

ਜਿਸ ਤੋਂ ਪ੍ਰਸ਼ਾਸਨ ਵਲੋਂ ਭਰੋਸਾ ਦਿੱਤਾ ਕਿ ਤੁਹਾਡਾ ਹੱਲ ਕਰਵਾਇਆ ਜਾਵੇਗਾ ਤੇ 14 ਫਰਵਰੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਮੁਲਜ਼ਮ ਸ਼ਾਂਤ ਹੋਏ ਅਤੇ ਉਨ੍ਹਾਂ ਆਪਣਾ ਧਰਨਾ ਖ਼ਤਮ ਕਰ ਦਿੱਤਾ।

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ 6635 ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ਼, ਨਿਰਮਲ ਜੀਰਾ, ਸਲਿੰਦਰ ਕੰਬੋਜ਼, ਜੱਗਾ ਬੋਹਾ, ਰਵਿੰਦਰ ਕੰਬੋਜ਼, ਜਰਨੈਲ ਨਾਗਰਾ, ਕੁਲਦੀਪ ਖੋਖਰ ਤੇ ਦੀਪ ਬਨਾਰਸੀ ਨੇ ਕਿਹਾ ਕਿ 5994 ਅਧਿਆਪਕਾਂ ਦੀ ਭਰਤੀ ਤੋਂ ਪਹਿਲਾਂ 6635 ਅਧਿਆਪਕਾਂ ਨੂੰ ਬਦਲੀਆਂ ਦਾ ਵਿਸ਼ੇਸ ਮੌਕਾ ਦਿੱਤਾ ਜਾਵੇ, ਕਿਉਂਕਿ ਲਗਾਤਰ ਦੋ ਸਾਲਾਂ ਵੱਧ ਸਮੇਂ ਤੋਂ ਉੱਪਰ ਹੋ ਚੁੱਕਾ ਹੈ ਕਿ ਅਧਿਆਪਕਾ 300 ਤੋਂ 350 ਕਿਲੋਮੀਟਰ ਆਪਣੇ ਘਰ ਤੋਂ ਦੂਰ ਸੇਵਾ ਨਿਭਾ ਰਹੇ ਹਨ।

ਜਿਸ ਕਾਰਨ ਬਹੁਤ ਸਾਰੇ ਅਧਿਆਪਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਹਨ। ਇਸ ਲਈ 6635 ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਮਿਲੇ ਤਾਂ ਜੋ ਘਰ ਦੇ ਨੇੜੇ ਆ ਸਕਣ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਰਿਕਾਸਟ ਲਿਸਟ ਜਾਰੀ ਕੀਤੀ ਗਈ ਹੈ ਜਿਸ ਕਰਕੇ ਸੈਂਕੜੇ ਅਧਿਆਪਕਾਂ ਦੀ ਨੌਕਰੀ ਦੀ ਤਲਵਾਰ ਲਟਕ ਗਈ ਹੈ।

ਉਨ੍ਹਾਂ ਕਿਹਾ ਕਿ ਜ਼ੇਕਰ ਸਿੱਖਿਆ ਵਿਭਾਗ ਵੱਲੋਂ ਜੇਕਰ ਕਿਸੇ ਵੀ ਅਧਿਆਪਕ ਨੂੰ ਨੌਕਰੀ ਨੂੰ ਖ਼ਤਰਾ ਹੋਇਆ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਭਰਾਤਰੀ ਜਥੇਬੰਦੀ ਦੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਜਿਲਾ ਪ੍ਰਧਾਨ ਸੁਖਵਿੰਦਰ ਗਿਰ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਦਲਜੀਤ ਸਫੀਪੁਰ ਆਦਿ ਮੌਜੂਦ ਸਨ।

 

Media PBN Staff

Media PBN Staff

Leave a Reply

Your email address will not be published. Required fields are marked *