All Latest NewsGeneralNews FlashPunjab NewsTOP STORIES

Bhagwant Mann ਸਰਕਾਰ ਮੁਲਾਜ਼ਮਾਂ ਪੈਨਸ਼ਨਰਾਂ ਦੇ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰੇ

 

Bhagwant Mann ਦੇ ਕੀਤੇ ਐਲਾਨ ਕਰਕੇ ਲੱਖਾਂ ਮੁਲਾਜ਼ਮ ਪੁਰਾਣੀ ਪੈਨਸ਼ਨ ਦੀ ਬਹਾਲੀ, ਬੰਦ ਕੀਤੇ ਗਏ ਭੱਤੇ, ਬਕਾਇਆ ਤੇ ਮੌਜੂਦਾ ਡੀਏ ਦੀ ਉਡੀਕ ਵਿੱਚ- ਜਸਵਿੰਦਰ ਸਿੰਘ ਸਮਾਣਾ, ਪਰਮਜੀਤ ਸਿੰਘ ਪਟਿਆਲਾ, ਹਿੰਮਤ ਸਿੰਘ, ਹਰਪ੍ਰੀਤ ਸਿੰਘ ਉੱਪਲ

ਪੰਜਾਬ ਨੈੱਟਵਰਕ, ਪਟਿਆਲਾ

ਸਰਕਾਰ ਚਾਹੇ ਕੋਈ ਸੂਬੇ ਅੰਦਰ ਕੋਈ ਵੀ ਹੋਵੇ ਪਰ ਮੁਲਾਜ਼ਮ ਹਮੇਸ਼ਾ ਬਿਨਾਂ ਕਿਸੇ ਭੇਦ ਭਾਵ ਦੇ ਸਰਕਾਰ ਦੀ ਰੀੜ ਦੀ ਹੱਡੀ ਬਣ ਕੇ ਸੂਬੇ ਦਾ ਕੰਮ ਸੁਚਾਰੂ ਰੂਪ ਨਾਲ ਚਲਾਉਣ ਲਈ ਵਚਨਬੱਧ ਹੁੰਦੇ ਹਨ। ਸਹੀ ਕੰਮ ਬਿਨਾਂ ਕਿਸੇ ਬਹਾਨੇਬਾਜ਼ੀ ਦੇ ਕੰਮ ਦੇ ਬਦਲੇ ਮੁਲਾਜ਼ਮਾਂ ਨੂੰ ਉਨਾਂ ਦਾ ਬਣਦਾ ਮਿਹਨਤਾਨਾ ਤਨਖਾਹਾਂ ਮਿਲਣੀਆਂ ਚਾਹੀਦੀਆਂ ਹਨ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਇਹ ਸਾਰੀਆਂ ਮੰਗਾਂ ਲਟਕਦੀਆਂ ਆ ਰਹੀਆਂ ਹਨ।

ਵਿਧਾਨ ਸਭਾ 2022 ਦੌਰਾਨ ਮੁਲਾਜ਼ਮਾਂ ਨੇ ਵੱਡੇ ਪੱਧਰ ਤੇ ਆਮ ਆਦਮੀ ਪਾਰਟੀ ਨੂੰ ਲਿਆਉਣ ਲਈ ਹਮਾਇਤ ਕੀਤੀ ਪਰ ਸਰਕਾਰ ਬਣਦੇ ਹੀ ਮੁੱਖ ਮੰਤਰੀ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਵੱਡੇ ਐਲਾਨ ਕੀਤੇ ਪਰ ਹੁਣ ਤੱਕ ਇਹ ਐਲਾਨ ਐਲਾਨ ਹੀ ਰਹੇ।

ਗੌਰਮੈਂਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਜਰਨਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਨਵੀਨਰ ਹਿੰਮਤ ਸਿੰਘ ਖੋਖ , ਜਰਨਲ ਸਕੱਤਰ ਹਰਪ੍ਰੀਤ ਸਿੰਘ ਉਪਲ ਨੇ ਦੱਸਿਆ ਕਿ ਆਪ ਸਰਕਾਰ ਬਣਨ ਤੋਂ ਦੋ ਸਾਲ ਬਾਅਦ ਵੀ ਮੁਲਾਜ਼ਮ, ਪੈਨਸ਼ਨਰ ਬੇਰੋਜ਼ਗਾਰ ਵੱਡੇ ਪੱਧਰ ਤੇ ਆਪਣੀਆਂ ਮੰਗਾਂ ਦੀਆ ਪ੍ਰਾਪਤੀਆਂ ਲਈ ਸੜਕਾਂ ਤੇ ਰੁਲ ਰਹੇ ਹਨ।

ਮੁਲਾਜ਼ਮ, ਪੈਨਸ਼ਨਰ ਬੇਰੋਜ਼ਗਾਰਾਂ ਦੇ ਸੰਘਰਸ਼ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੱਖਾਂ ਮੁਲਾਜ਼ਮਾਂ ਦੇ ਬਕਾਏ ਬੰਦ ਕੀਤੇ ਪੱਤੇ ਮੌਜੂਦਾ ਡੀਏ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦੇ ਮਸਲੇ ਤੋਂ ਲਗਾਤਾਰ ਦੋ ਸਾਲਾਂ ਤੋਂ ਟਾਲਾ ਵੱਟ ਰਹੀ। ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਲਗਾਤਾਰ ਮੁਲਾਜ਼ਮ ਆਗੂਆਂ, ਪੈਨਸ਼ਨਰਾਂ, ਬੇਰੋਜ਼ਗਾਰਾਂ ਨੂੰ ਮੀਟਿੰਗਾਂ ਦੇ ਕੇ ਮੀਟਿੰਗਾਂ ਤੋਂ ਭੱਜ ਰਹੇ ਹਨ।

ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਮੁਲਾਜ਼ਮਾਂ ਮੰਗਾਂ ਦੇ ਲਈ ਸੁਹਿਰਦ ਨਹੀਂ ਹਨ। ਸੰਘਰਸ਼ ਕਰਦੇ ਮੁਲਾਜ਼ਮਾਂ ਨੂੰ ਥਾਣੇ ਜੇਲਾਂ ਵਿੱਚ ਡੱਕਿਆ ਜਾ ਰਿਹਾ ਹੈ। ਇਸ ਸਾਰੀਆਂ ਕਾਰਵਾਈਆਂ ਦੇ ਲਈ ਮੁਲਾਜ਼ਮ ਵਰਗ ਵਿੱਚ ਵੱਡੇ ਪੱਧਰ ਤੇ ਸਰਕਾਰ ਖਿਲਾਫ ਗੁੱਸਾ ਹੈ। ਮੁਲਾਜ਼ਮਾਂ ਦੇ ਇਸੇ ਗੁੱਸੇ ਨੇ ਕੁਝ ਦਿਨ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਸਰਕਾਰ ਨੂੰ ਸ਼ੀਸ਼ਾ ਵਿਖਾ ਵੀ ਦਿੱਤਾ।

ਕੰਵਲ ਨੈਨ ਸਮਾਣਾ, ਸ਼ਿਵਪ੍ਰੀਤ ਪਟਿਆਲਾ, ਸੰਦੀਪ ਕੁਮਾਰ ਰਾਜਪੁਰਾ, ਰਜਿੰਦਰ ਸਿੰਘ ਰਾਜਪੁਰਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਦੀਪ ਸਿੰਘ ਪਟਿਆਲਾ, ਦੀਦਾਰ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ,ਨਿਰਭੈ ਸਿੰਘ,ਭੀਮ ਸਿੰਘ ਸਮਾਨਾ, ਗੁਰਪ੍ਰੀਤ ਸਿੰਘ ਸਿੱਧੂ ਸਾਥੀਆਂ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮ ਮੰਗਾਂ ਪ੍ਰਤੀ ਸੁਹਿਰਤਾ ਨਹੀਂ ਹੈ ਤਾਂ ਆਉਣ ਵਾਲੀਆਂ ਜਿਮਣੀ ਚੋਣਾਂ ਵਿੱਚ ਵੀ ਸਰਕਾਰ ਆਪਣੀ ਹਾਰ ਲਈ ਤਿਆਰ ਰਹੇ।

ਇਸ ਸਮੇਂ, ਸਪਿੰਦਰ ਸ਼ਰਮਾ ਧਨੇਠਾ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ, ਟਹਿਲਬੀਰ ਸਿੰਘ, ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਭੋਪਲਾ, ਗੁਰਪ੍ਰੀਤ ਸਿੰਘ ਬੱਬਨ, ਲਖਵਿੰਦਰ ਪਾਲ ਸਿੰਘ ਰਾਜਪੁਰਾ, ਹਰਵਿੰਦਰ ਸੰਧੂ, ਜੁੱਗਪ੍ਰਗਟ ਸਿੰਘ ,ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ, ਰਵਿੰਦਰ ਸਿੰਘ ਕਰਹਾਲੀ, ਬਲਵਿੰਦਰ ਸਿੰਘ ਰਾਜਪੁਰਾ ਅਤੇ ਹਰਪ੍ਰੀਤ ਸਿੰਘ ਰਾਜਪੁਰਾ ਸਾਥੀਆਂ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮ ਮੰਗਾਂ ਤੇ ਤਰੁੰਤ ਹੱਲ ਕਰਨ ਹਰ ਸੰਭਵ ਯਤਨ ਕਰਨ ਲਈ ਕਿਹਾ।

 

One thought on “Bhagwant Mann ਸਰਕਾਰ ਮੁਲਾਜ਼ਮਾਂ ਪੈਨਸ਼ਨਰਾਂ ਦੇ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰੇ

Leave a Reply

Your email address will not be published. Required fields are marked *