ਪੰਜਾਬ ਸਰਕਾਰ 5994 ਭਰਤੀ ਤੋਂ ਪਹਿਲਾਂ 6635 ਅਧਿਆਪਕਾਂ ਨੂੰ ਦੇਵੇ ਵਿਸ਼ੇਸ ਬਦਲੀਆਂ ਦਾ ਮੌਕਾ- ਦੀਪਕ ਕੰਬੋਜ਼
ਰਿਕਾਸਟ ਲਿਸਟ ਕਰਕੇ ਸੈਂਕੜੇ ਅਧਿਆਪਕਾਂ ਦੀ ਨੌਕਰੀ ਤੇ ਤਲਵਾਰ ਲਟਕੀ -ਦੀਪਕ ਕੰਬੋਜ਼
ਦਲਜੀਤ ਕੌਰ/ ਪੰਜਾਬ ਨੈੱਟਵਰਕ,ਸੰਗਰੂਰ
ਅੱਜ ਸੰਗਰੂਰ ਵਿਖੇ 6635 ਅਧਿਆਪਕਾਂ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸੈਂਕੜੇ ਦੀਆਂ ਗਿਣਤੀ ਵਿੱਚ ਅਧਿਆਪਕ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਜਿਵੇਂ ਹੀ ਅਧਿਆਪਕ ਸੀਐੱਮ ਮਾਨ ਦੀ ਰਿਹਾਇਸ਼ ਵੱਲ ਵਧੇ ਤਾਂ ਭਾਰੀ ਪੁਲਿਸ ਬਲ ਨੇ ਅਧਿਆਪਕਾਂ ਨੂੰ ਰੋਕਿਆ ਲਿਆ।
ਜਿੱਥੇ ਪੁਲਿਸ ਨਾਲ ਅਧਿਆਪਕਾਂ ਦੀ ਧੱਕਾ ਮੁੱਕੀ ਹੋਏ, ਉਥੇ ਹੀ ਉਨ੍ਹਾਂ ਦੇ ਸੰਘਰਸ਼ ਅੱਗੇ ਝੁਕਦੇ ਹੋਏ ਪ੍ਰਸ਼ਾਸਨ ਵਲੋਂ ਭਰੋਸਾ ਦਿੱਤਾ ਕਿ ਤੁਹਾਡਾ ਹੱਲ ਕਰਵਾਇਆ ਜਾਵੇਗਾ ਤੇ 14 ਫਰਵਰੀ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
6635 ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ਼, ਨਿਰਮਲ ਜੀਰਾ, ਸਲਿੰਦਰ ਕੰਬੋਜ਼, ਜੱਗਾ ਬੋਹਾ, ਰਵਿੰਦਰ ਕੰਬੋਜ਼, ਜਰਨੈਲ ਨਾਗਰਾ, ਕੁਲਦੀਪ ਖੋਖਰ ਤੇ ਦੀਪ ਬਨਾਰਸੀ ਨੇ ਕਿਹਾ ਕਿ 5994 ਅਧਿਆਪਕਾਂ ਦੀ ਭਰਤੀ ਤੋਂ ਪਹਿਲਾਂ 6635 ਅਧਿਆਪਕਾਂ ਨੂੰ ਬਦਲੀਆਂ ਦਾ ਵਿਸ਼ੇਸ ਮੌਕਾ ਦਿੱਤਾ ਜਾਵੇ।
ਕਿਉਂਕਿ ਲਗਾਤਰ ਦੋ ਸਾਲਾਂ ਵੱਧ ਸਮੇਂ ਤੋਂ ਉੱਪਰ ਹੋ ਚੁੱਕਾ ਹੈ ਕਿ ਅਧਿਆਪਕ 300 ਤੋਂ 350 ਆਪਣੇ ਘਰ ਤੋਂ ਦੂਰ ਸੇਵਾ ਨਿਭਾ ਰਹੇ ਹਨ। ਜਿਸ ਕਾਰਨ ਬਹੁਤ ਸਾਰੇ ਅਧਿਆਪਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਹਨ। ਇਸ ਲਈ 6635 ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਮਿਲੇ ਤਾਂ ਜੋ ਘਰ ਦੇ ਨੇੜੇ ਆ ਸਕਣ।
ਉਨ੍ਹਾਂ ਦੋਸ਼ ਲਾਇਆ ਕਿ ਸਿੱਖਿਆ ਵਿਭਾਗ ਵਲੋਂ ਰਿਕਾਸਟ ਲਿਸਟ ਜਾਰੀ ਕੀਤੀ ਗਈ ਹੈ। ਜਿਸ ਕਰਕੇ ਸੈਂਕੜੇ ਅਧਿਆਪਕਾਂ ਦੀ ਨੌਕਰੀ ਦੀ ਤਲਵਾਰ ਲਟਕ ਗਈ ਹੈ। ਇਸ ਲਈ ਸਿੱਖਿਆ ਵਿਭਾਗ ਵਲੋਂ ਜੇਕਰ ਕਿਸੇ ਵੀ ਅਧਿਆਪਕ ਨੂੰ ਨੌਕਰੀ ਨੂੰ ਖ਼ਤਰਾ ਹੋਇਆ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਭਰਾਤਰੀ ਜਥੇਬੰਦੀ ਦੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਜਿਲਾ ਪ੍ਰਧਾਨ ਸੁਖਵਿੰਦਰ ਗਿਰ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਦਲਜੀਤ ਸਫੀਪੁਰ ਮੌਜੂਦ ਸਨ।