All Latest NewsNews FlashPunjab News

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਚ ਭਾਰੀ ਗੁੱਸਾ! ਚੰਡੀਗੜ੍ਹ ‘ਚ ਵਿਸ਼ਾਲ ਰੈਲੀਆਂ ਕਰਨ ਦਾ ਐਲਾਨ

 

ਮੁਲਾਜ਼ਮ ਅਤੇ ਪੈਨਸ਼ਨਰਾਂ ਸਾਂਝਾ ਫਰੰਟ ਵੱਲੋਂ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਬਜਟ ਇਜਲਾਸ ਦੌਰਾਨ ਚਾਰ ਦਿਨ ਚੰਡੀਗੜ੍ਹ ਚ ਕੀਤੀਆਂ ਜਾਣਗੀਆਂ ਵਿਸ਼ਾਲ ਰੈਲੀਆਂ ਰੈਲੀਆਂ

ਪੰਜਾਬ ਨੈੱਟਵਰਕ, ਅੰਮ੍ਰਿਤਸਰ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ ਕਨਵੀਨਰ ਗੁਰਦੀਪ ਸਿੰਘ ਬਾਜਵਾ, ਅਸ਼ਵਨੀ ਅਵਸਥੀ , ਸੁਖਦੇਵ ਸਿੰਘ ਪੰਨੂ, ਜੋਗਿੰਦਰ ਸਿੰਘ, ਬੋਬਿੰਦਰ ਸਿੰਘ , ਮੱਖਣ ਸਿੰਘ ਅਜਾਦ , ਮਦਨ ਲਾਲ ਮੰਨਣ, ਰਣਬੀਰ ਸਿੰਘ ਉੱਪਲ ਅਤੇ ਬਲਰਾਜ ਸਿੰਘ ਭੰਗੂ ਦੀ ਸਾਂਝੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਨ ਉਪਰੰਤ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਜਸਬੀਰ ਸਿੰਘ ਸੰਧੂ ਦੀ ਗੈਰ ਮੌਜੂਦਗੀ ਚ ਉਨ੍ਹਾਂ ਦੇ ਪੀ ਏ ਅਮਰਜੀਤ ਸਿੰਘ ਅਤੇ ਹਲਕਾ ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਗੈਰ ਮੌਜੂਦਗੀ ਵਿੱਚ ਉਨ੍ਹਾਂ ਦੇ ਪੀ ਏ ਰਵੀ ਕੁਮਾਰ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।

ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਨਰਿੰਦਰ ਪ੍ਰਧਾਨ, ਨਰਿੰਦਰ ਸ਼ਰਮਾ, ਗੁਰਬਿੰਦਰ ਸਿੰਘ ਖਹਿਰਾ, ਰਾਮ ਮੂਰਤੀ, ਦਵਿੰਦਰ ਸਿੰਘ, ਵਿਜੇ ਕੁਮਾਰ ਬਾਲੀ, ਸੁੱਚਾ ਸਿੰਘ ਟਰਪਈ, ਰਜੇਸ਼ ਪ੍ਰਾਸਰ , ਜੋਗਿੰਦਰ ਸਿੰਘ ਸੋਹੀ , ਜਤਿਨ ਸ਼ਰਮਾ ਤੇ ਚਰਨ ਸਿੰਘ ਨੇ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਬੋਲਦਿਆਂ ਛੇਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਕਰਨ, 1-1-2004 ਤੋਂ ਭਰਤੀ ਸਮੁੱਚੇ ਸਰਕਾਰੀ, ਅਰਧ ਸਰਕਾਰੀ, ਬੋਰਡ, ਕਾਰਪੋਰੇਸ਼ਨ, ਲੋਕਲ ਬਾਡੀਜ਼ ਅਤੇ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਵੱਖ ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸੁਸਾਇਟੀਆਂ, ਕੇਂਦਰੀ ਸਕੀਮਾਂ ਅਤੇ ਲੋਕਲ ਬਾਡੀਜ਼ ਦੇ ਵਿੱਚ ਕੰਮ ਕਰਦੇ ਸਮੂਹ ਠੇਕਾ ਆਧਾਰਤ ਡੇਲੀਵੇਜ, ਆਊਟਸੋਰਸ ਅਤੇ ਇਨਲਿਸਟਮੈਂਟ ਕਰਮਚਾਰੀਆਂ ਨੂੰ ਪੱਕੇ ਕਰਨ।

ਪੁਨਰ ਗਠਨ ਦੇ ਨਾਂ ਤੇ ਵੱਖ ਵੱਖ ਵਿਭਾਗਾਂ ਵਿੱਚੋਂ ਖਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਬਹਾਲ ਕਰਦਿਆਂ ਰੈਗੂਲਰ ਭਰਤੀ ਕਰਨ, ਮਿਡ ਡੇ ਮੀਲ ਵਰਕਰਾਂ ਆਗਣਵਾੜੀ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਮਾਨਯੋਗ ਸਰਵ ਉੱਚ ਅਦਾਲਤ ਦੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਨੂੰ ਲਾਗੂ ਕਰਦਿਆਂ ਪੱਕੇ ਕਰਨ ਅਤੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਨਿਰਧਾਰਤ ਘੱਟੋ ਘੱਟ 18000 ਰੁਪਏ ਮਹੀਨਾ ਤਨਖਾਹ ਦੇਣ, 1-1-2016 ਨੂੰ ਬਣਦਾ 125% ਮਹਿੰਗਾਈ ਭੱਤਾ ਜੋੜ ਕੇ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਨ ਅਤੇ ਬਕਾਏ ਨਗਦ ਰੂਪ ਵਿੱਚ ਦੇਣ, ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ 2.25 ਦੇ ਗੁਣਾਂਕ ਨਾਲ ਵਾਧਾ ਕਰਕੇ ਬਹਾਲ ਕਰਨ, ਤਨਖਾਹ ਕਮਿਸ਼ਨ ਦੀ ਏਸੀਪੀ ਸਬੰਧੀ ਰਹਿੰਦੀ ਰਿਪੋਰਟ ਜਾਰੀ ਕਰਨ।

ਘੱਟੋ ਘੱਟ ਤਨਖਾਹ 26000 ਰੁਪਏ ਪ੍ਰਤੀ ਮਹੀਨਾ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ 258 ਮਹੀਨੇ ਦੇ ਬਕਾਏ ਤੁਰੰਤ ਜਾਰੀ ਕਰਨ, 15-1-2015 ਅਤੇ 17-7-2020 ਦੇ ਪੱਤਰ ਰੱਦ ਕਰਨ, ਪਰਖ ਕਾਲ ਦੌਰਾਨ ਪੂਰੇ ਗ੍ਰੇਡ ਸਮੇਤ ਬਣਦੇ ਬਕਾਏ ਤੁਰੰਤ ਜਾਰੀ ਕਰਨ, ਵਿਕਾਸ ਟੈਕਸ ਦੇ ਨਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਸੂਲਿਆ ਜਾ ਰਿਹਾ ਜਜੀਆ ਬੰਦ ਕਰਨ ਅਤੇ ਪਹਿਲਾਂ ਵਸੂਲਿਆ ਵਾਪਸ ਕਰਨ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਅਦਾਲਤੀ ਫੈਸਲੇ ਜਨਰਲਾਈਜ਼ ਕਰਨ, ਟਰੇਡ ਯੂਨੀਅਨ ਅਧਿਕਾਰਾਂ ਨੂੰ ਕੁਚਲਣ ਵਾਲਾ 1-1-2020 ਦਾ ਮਾਰੂ ਪੱਤਰ ਵਾਪਸ ਲੈਣ, ਸੰਘਰਸ਼ਾਂ ਦੌਰਾਨ ਵੱਖ ਵੱਖ ਥਾਵਾਂ ਤੇ ਦਰਜ ਕੀਤੇ ਝੂਠੇ ਪੁਲਿਸ ਕੇਸ ਰੱਦ ਕਰਨ ਦੀ ਮੰਗ ਕੀਤੀ।

ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਪੰਜਾਬ ਸਰਕਾਰ ਦੇ ਬਜਟ ਸ਼ੈਸਨ ਦੌਰਾਨ ਲਗਾਤਾਰ ਚਾਰ ਦਿਨ ਚੰਡੀਗੜ੍ਹ ਚ ਵਿਸ਼ਾਲ ਰੈਲੀਆਂ ਕੀਤੀਆਂ ਜਾਣਗੀਆਂ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਗਲ ਸਿੰਘ ਟਾਂਡਾ, ਬਿਕਰਮਜੀਤ ਸਿੰਘ, ਮਨਜਿੰਦਰ ਸਿੰਘ, ਹਰਪਿੰਦਰ ਸਿੰਘ ਫੌਜੀ , ਕੁਲਦੀਪ ਸਿੰਘ ਤੋਲਾ ਨੰਗਲ , ਨਰੇਸ਼ ਕੁਮਾਰ,ਕਰਮਜੀਤ ਸਿੰਘ ਕੇ ਪੀ, ਹੀਰਾ ਸਿੰਘ ਭੱਟੀ, ਨਾਨਕ ਚੰਦ, ਦਰਸੇਵਕ ਸਿੰਘ, ਰੇਸ਼ਮ ਸਿੰਘ ਭੋਮਾ , ਸਵਿੰਦਰ ਭੱਟੀ, ਹਰਮੋਹਿੰਦਰ ਸਿੰਘ, ਵਿਸ਼ਾਲ ਕਪੂਰ,ਨਿਰਵੈਰ ਸਿੰਘ, ਇੰਦਰਜੀਤ ਰਿਸ਼ੀ, ਸੁਭਾਸ਼ ਚੰਦਰ, ਗੁਰਮੇਜ ਸਿੰਘ, ਵਿਜੇ ਕੁਮਾਰ, ਅਸ਼ੋਕ ਕੁਮਾਰ ਅਤੇ ਦਲਬੀਰ ਸਿੰਘ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *