All Latest NewsNews FlashPunjab News

ਬਲਾਕ ਫ਼ਿਰੋਜ਼ਪੁਰ-2 ਦੇ ਪ੍ਰਾਇਮਰੀ ਅਧਿਆਪਕਾਂ ਦਾ ਤਿੰਨ ਰੋਜ਼ਾ ਸੈਮੀਨਾਰ

ਬਲਾਕ ਫ਼ਿਰੋਜ਼ਪੁਰ-2 ਦੇ ਪ੍ਰਾਇਮਰੀ ਅਧਿਆਪਕਾਂ ਦਾ ਤਿੰਨ ਰੋਜ਼ਾ ਸੈਮੀਨਾਰ

ਸੈਮੀਨਾਰ ਵਿੱਚ ਅਧਿਆਪਕਾਂ ਨੂੰ ਵਿਸ਼ਿਆਂ ਨਾਲ ਸੰਬੰਧਿਤ ਕਰਵਾਏ ਨਵੇਂ ਪਾਠਕ੍ਰਮ ਤੇ ਗਤੀਵਿਧੀਆਂ ਲਾਹੇਵੰਦ ਸਾਬਤ ਹੋ ਗਈ ਹੋਣਗੀਆਂ – ਸ਼੍ਰੀ ਰਾਜਨ ਨਰੂਲਾ

ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ

ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਹਾਇਤਾ ਨਾਲ ਪ੍ਰੀ ਪ੍ਰਾਇਮਰੀ ਤੋਂ ਲੈ ਕੇ ਤੀਸਰੀ ਜਮਾਤ ਤੱਕ ਦੇ ਸਿਲੇਬਸ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ ਕਰਦੇ ਹੋਏ ਅਤੇ ਬੱਚਿਆਂ ਨੂੰ ਸਮੇਂ ਦੀ ਹਾਣੀ ਬਣਾਉਂਦੇ ਹੋਏ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਸੁਨੀਤਾ ਰਾਣੀ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀ ਕੋਮਲ ਅਰੋੜਾ ਦੀ ਯੋਗ ਅਗਵਾਈ ਹੇਠ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ ਅਤੇ ਨੋਡਲ ਅਫਸਰ ਕਵਲਬੀਰ ਸਿੰਘ ਸੀ.ਐੱਚ.ਟੀ.ਰੁਕਨੇਵਾਲਾ ਦੀ ਦੇਖ-ਰੇਖ ਹੇਠ ਬਲਾਕ ਫ਼ਿਰੋਜ਼ਪੁਰ-2 ਆਉਂਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਤਿੰਨ ਰੋਜ਼ਾ ਸੈਮੀਨਾਰ ਬੀ.ਆਰ.ਸੀ.ਹਾਲ ਫ਼ਿਰੋਜ਼ਪੁਰ-2 ਵਿਖੇ ਸ਼ੁਰੂ ਹੋਇਆ ।

ਉਕਤ ਤਿੰਨ ਰੋਜ਼ਾ ਵਰਕਸ਼ਾਪ ਵਿੱਚ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ ।ਇਸ ਸੈਮੀਨਾਰ ਦੇ ਪਹਿਲੇ ਦਿਨ ਬੀ.ਆਰ.ਸੀ ਸ਼੍ਰੀ ਮਹਿੰਦਰ ਸ਼ਰਮਾਂ ਨੇ ਸਮੂਹ ਅਧਿਆਪਕਾਂ ਨੂੰ ਪੰਜਾਬੀ, ਗਣਿਤ ਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਨਵੇਂ ਪਾਠਕ੍ਰਮ ਤੇ ਗਤੀਵਿਧੀਆਂ ਨੂੰ ਸਕੂਲਾਂ ਵਿੱਚ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਲਈ ਆਖਿਆ।

ਇਸ ਮੌਕੇ ਸ਼੍ਰੀ ਪਰਮਜੀਤ ਸਿੰਘ ਨੇ ਅਧਿਆਪਕਾਂ ਨੂੰ ਕਿਹਾ ਕਿ ਤੁਹਾਡੇ ਤੇ ਵਿਭਾਗ ਦੁਆਰਾ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ ਕਿ ਤੁਸੀਂ ਸਟੇਟ ਵੱਲੋਂ ਦਿੱਤੇ ਏਜੰਡੇ ਤੇ ਵਿਭਾਗ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਹਰ ਸੰਭਵ ਯਤਨ ਕਰੋਗੇ ਮੈਨੂੰ ਉਮੀਦ ਹੈ ਕਿ ਤੁਸੀ ਇਸ ਵਿਸ਼ਵਾਸ ਨੂੰ ਬਹਾਲ ਰੱਖੋਗੇ।

ਇਸ ਵਰਕਸ਼ਾਪ ਦੇ ਪਹਿਲੇ ਦਿਨ ਬਲਾਕ ਰਿਸੋਰਸ ਪਰਸਨ ਸ਼੍ਰੀ ਰਾਜੇਸ਼ ਮੱਕੜ, ਸ਼੍ਰੀ ਜਤਿੰਦਰ ਸਿੰਘ ਨੇ ਪੰਜਾਬੀ ਵਿਸੇ਼ ਨਾਲ ਸਬੰਧਤ ਗਤੀਵਿਧੀਆਂ ਸਮੂਹ ਅਧਿਆਪਕਾਂ ਨੂੰ ਕਰਵਾਈਆਂ। ਇਸ ਵਰਕਸ਼ਾਪ ਦੌਰਾਨ ਸਮੂਹ ਅਧਿਆਪਕਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਬਾਖੂਬੀ ਢੰਗ ਨਾਲ ਦਿੱਤੇ।

Leave a Reply

Your email address will not be published. Required fields are marked *