ਸਕੂਲ ਆਫ ਐਮੀਨੈਂਸ ‘ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ
ਪੰਜਾਬ ਨੈੱਟਵਰਕ, ਗੁਰਦਾਸਪੁਰ
ਜਿਲਾ ਸਿੱਖਿਆ ਅਫਸਰ (ਸੈ:ਸਿੱ) ਗੁਰਦਾਸਪੁਰ ਜਗਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਜਿਲੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ 8ਵੀਂ ਅਤੇ 10ਵੀਂ ਜਮਾਤ ਵਿੱਚ ਪੜਦੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਰਜਿਟ੍ਰੇਸ਼ਨ ਕਰਵਾਉਣ ਲਈ ਪਾਬੰਧ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਆਫ ਐਮੀਨੈਂਸ ਦੇ ਜਿਲਾ ਨੋਡਲ ਅਫਸਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਜਿਲੇ ਦੇ ਤਿੰਨ ਸਕੂਲ਼ ਆਫ ਐਮਨਿੈਂਸ ਵਿੱਚ ਇਸ ਸਾਲ 9ਵੀਂ ਅਤੇ 11ਵੀਂ ਜਮਾਤ ਦੇ ਦਾਖਲੇ ਲਈ ਵਿਦਿਆਰਥੀਆਂ ਦੀ ਦਾਖਲਾ ਟੈਸਟ ਰਾਹੀਂ ਚੋਣ ਕੀਤੀ ਜਾਣੀ ਹੈ।
ਇਸ ਕੜੀ ਤਹਿਤ ਜਿਲਾ ਨੋਡਲ ਅਫਸਰ ਪੁਰੇਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ (ਲ਼ੜਕੀਆਂ) ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਾਸਤੇ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਸਾਲਾਘਾਯੋਗ ਹੈ, ਜਿਸ ਦਾ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਉਨਾਂ ਦੱਸਿਆ ਕਿ ਕਿ ਵਿਦਿਆਰਥੀਆਂ ਵਿੱਚ ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਹੁਣ ਇਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਵਾਸਤੇ ਸਕੂਲ ਪੱਧਰ ਤੇ ਹੀ ਵੱਖ ਵੱਖ ਵਿਸ਼ਾ ਮਾਹਿਰਾਂ ਵਲੋਂ ਜੇਈਈ, ਨੀਟ ਅਤੇ ਕਲੈਟ ਆਦਿ ਦੀ ਮੁਫਤ ਕੋਚਿੰਗ ਦਿੱਤੀ ਜਾਵੇਗੀ।
ਨੋਡਲ ਅਫਸਰ ਪੁਰੇਵਾਲ ਨੇ ਦੱਸਿਆ ਕਿ ਵਿਭਾਗ ਵਲੋਂ ਇਸ ਟੈਸਟ ਦੀ ਕੋਈ ਵੀ ਫੀਸ ਨਹੀਂ ਰੱਖੀ ਗਈ। ਉਨਾਂ ਕਿਹਾ ਸਰਕਾਰੀ ਸਕੂਲਾਂ ਦੇ ਸਮੂਹ ਵਿਦਿਆਰਥੀਆਂ ਨੂੰ ਇਹ ਟੈਸਟ ਦੇਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਦੇ ਮਨ ਵਿੱਚ ਵਿੱਚ ਟੈਸਟ ਨੂੰ ਲੈ ਕੇ ਕਿਸੇ ਕਿਸਮ ਦਾ ਡਰ ਨਾ ਰਹੇ ਅਤੇ ਆਉਣ ਵਾਲੇ ਦਿਨਾਂ ਵਿੱਚ ਉਹ ਕੋਈ ਵੀ ਟੈਸਟ ਦੇਣ ਤੋ ਗਰੇਜ ਨਾ ਕਰਨ ਅਤੇ ਵੱਧ ਰਹੇ ਕੰਪੀਟੀਸ਼ਨ ਦੇ ਯੁੱਗ ਵਿੱਚ ਆਪਣੇ ਆਪ ਨੂੰ ਸਮਰੱਥ ਸਮਝਣ।
ਉਨਾਂ ਅੱਗੇ ਦੱਸਿਆ ਕਿ ਇਸ ਟੈਸਟ ਵਿੱਚ ਜਿਲੇ ਦੇ ਕੋਈ ਸਰਕਾਰੀ/ਅਰਧਸਰਕਾਰੀ/ਏਡਿਡ/ ਪ੍ਰਾਈਵੇਟ ਸਕੂਲ ਸਕੂਲ ਦਾ ਵਿਦਿਆਰਥੀ ਅਪਲਾਈ ਕਰ ਸਕਦਾ ਹੈ। ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ 4000 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਯੂਨੀਫਾਰਮ ਅਤੇ ਬੱਸ ਸਹੂਲਤ ਮੁਫਤ ਮਹੱਈਆ ਕਰਵਾਈ ਜਾਵੇਗੀ। ਇਸ ਮੌਕੇ ਸਕੂਲ ਇੰਚਾਰਜ ਸ੍ਰੀਮਤੀ ਅਰਚਨਾ ਜੋਸ਼ੀ, ਗੁਰਮੀਤ ਸਿੰਘ, ਪਰਮਜੀਤ ਕੌਰ ਆਦਿ ਤੌਂ ਇਲਾਵਾ ਅੱਠਵੀ ਅਤੇ ਦਸਵੀਂ ਜਮਾਤ ਦੇ ਕਲਾਸ ਇੰਚਾਰਜ ਵੀ ਹਾਜਰ ਸਨ।