All Latest NewsGeneralNews FlashPunjab NewsTOP STORIES

IMD Monsoon Update: ਮੌਸਮ ਵਿਭਾਗ ਦਾ ਆਰੇਂਜ਼ ਅਲਰਟ! ਪੰਜਾਬ ‘ਚ ਅਗਲੇ ਹਫ਼ਤੇ ਪੈ ਸਕਦੈ ਭਾਰੀ ਮੀਂਹ

 

IMD Monsoon Update: ਮਾਨਸੂਨ 30 ਜੂਨ ਤੋਂ 8 ਜੁਲਾਈ ਤੱਕ ਪੰਜਾਬ, ਹਰਿਆਣਾ, ਰਾਜਸਥਾਨ ਵਿੱਚ ਦਾਖਲ ਹੋ ਸਕਦਾ ਹੈ

ਪੰਜਾਬ ਨੈੱਟਵਰਕ, ਚੰਡੀਗੜ੍ਹ-

IMD Monsoon Update: ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਹੀਟਵੇਵ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ। ਹਰ ਕੋਈ ਮਾਨਸੂਨ ਦਾ ਇੰਤਜ਼ਾਰ ਕਰ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ 30 ਜੂਨ ਤੋਂ 8 ਜੁਲਾਈ ਤੱਕ ਪੰਜਾਬ, ਹਰਿਆਣਾ, ਰਾਜਸਥਾਨ ਵਿੱਚ ਦਾਖਲ ਹੋ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ 3-4 ਦਿਨਾਂ ‘ਚ ਮਾਨਸੂਨ ਦੇ ਛੱਤੀਸਗੜ੍ਹ, ਉੜੀਸਾ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਅਤੇ ਬੰਗਾਲ ਦੀ ਖਾੜੀ ‘ਚ ਪਹੁੰਚਣ ਦੀ ਸੰਭਾਵਨਾ ਹੈ। ਜਦੋਂ ਕਿ ਉੱਤਰ-ਪੂਰਬੀ ਰਾਜਾਂ ਵਿੱਚ ਇਹ 30-40 ਕਿ.ਮੀ. ਇੱਕ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਮੀਂਹ ਪੈ ਸਕਦਾ ਹੈ।

Image

ਮੌਸਮ ਵਿਭਾਗ ਮੁਤਾਬਕ ਮਾਨਸੂਨ 20 ਤੋਂ 25 ਜੂਨ ਦਰਮਿਆਨ ਯੂਪੀ ਦੇ ਕੁਝ ਇਲਾਕਿਆਂ ਵਿੱਚ ਦਾਖ਼ਲ ਹੋਵੇਗਾ। ਮਾਨਸੂਨ 25 ਤੋਂ 30 ਜੂਨ ਦਰਮਿਆਨ ਦਿੱਲੀ ਪਹੁੰਚ ਸਕਦਾ ਹੈ। ਆਈਐਮਡੀ ਮੁਤਾਬਕ ਮਾਨਸੂਨ 25 ਜੂਨ ਤੋਂ ਬਾਅਦ ਹਿਮਾਚਲ, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਦਾਖ਼ਲ ਹੋਵੇਗਾ। ਅਜਿਹੇ ‘ਚ 3 ਰਾਜਾਂ ਨੂੰ ਭਿਆਨਕ ਗਰਮੀ ਅਤੇ ਗਰਮੀ ਦੀਆਂ ਲਹਿਰਾਂ ਦਾ ਸਾਹਮਣਾ ਕਰਨਾ ਪਵੇਗਾ।

ਆਈਐਮਡੀ ਦੇ ਅਨੁਸਾਰ, ਗੁਜਰਾਤ ਵਿੱਚ ਗਰਮੀ ਦੀ ਲਹਿਰ ਘੱਟਣੀ ਸ਼ੁਰੂ ਹੋ ਗਈ ਹੈ। ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 6 ਦਿਨਾਂ ਤੱਕ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਉੱਤਰ-ਪੂਰਬੀ ਰਾਜ ਸਿੱਕਮ ‘ਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।

ਸਿੱਕਮ ਵਿੱਚ ਮੀਂਹ ਕਾਰਨ 2 ਹਜ਼ਾਰ ਤੋਂ ਵੱਧ ਸੈਲਾਨੀ ਲਾਚੁੰਗ, ਚੁੰਗਥਾਂਗ ਵਿੱਚ ਅਜੇ ਵੀ ਫਸੇ ਹੋਏ ਹਨ। ਖਰਾਬ ਮੌਸਮ ਕਾਰਨ ਹੈਲੀਕਾਪਟਰ ਰਾਹੀਂ ਉਨ੍ਹਾਂ ਦਾ ਬਚਾਅ ਸੰਭਵ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਫਿਲਹਾਲ ਉੱਥੇ ਹੀ ਰੁਕਣ ਲਈ ਕਿਹਾ ਗਿਆ ਹੈ।

ਤੀਸਤਾ ਨਦੀ ਵਿੱਚ ਵੀ ਹੜ੍ਹ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਦੱਖਣੀ ਸੂਬਿਆਂ ‘ਚ ਮਾਨਸੂਨ ਦੇ ਦਾਖਲ ਹੋਣ ਤੋਂ ਬਾਅਦ ਇਹ ਅਚਾਨਕ ਕਮਜ਼ੋਰ ਪੈ ਗਿਆ ਹੈ। ਮੌਸਮ ਵਿਗਿਆਨੀ ਮਾਧਵਨ ਰਾਜੀਵਨ ਨੇ ਕਿਹਾ ਕਿ ਅਗਲੇ 8-10 ਦਿਨਾਂ ‘ਚ ਮਾਨਸੂਨ ਦੇ ਤੇਜ਼ੀ ਨਾਲ ਅੱਗੇ ਵਧਣ ਦੀ ਸੰਭਾਵਨਾ ਹੈ।

ਇਨ੍ਹਾਂ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ

ਆਈਐਮਡੀ ਦੇ ਅਨੁਸਾਰ, ਗੋਆ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਗਰਜ ਨਾਲ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 40-50 ਕਿ.ਮੀ. ਦੀ ਰਫਤਾਰ ਨਾਲ ਵੀ ਹਵਾਵਾਂ ਚੱਲ ਸਕਦੀਆਂ ਹਨ। ਦੱਖਣ-ਪੱਛਮੀ ਰਾਜਸਥਾਨ ਵਿੱਚ ਬਣੇ ਚੱਕਰਵਾਤੀ ਚੱਕਰ ਕਾਰਨ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

 

Leave a Reply

Your email address will not be published. Required fields are marked *