Punjab Politics: MP ਬਣੇ ਕਾਂਗਰਸ-AAP ਦੇ 3 MLAs ਨੇ ਦਿੱਤਾ ਵਿਧਾਇਕ ਅਹੁਦੇ ਤੋਂ ਅਸਤੀਫ਼ਾ
Punjab Politics: ਸਪੀਕਰ ਨੇ MP ਬਣੇ ਪੰਜਾਬ-AAP ਦੇ MLAs ਨੂੰ ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ
ਚੰਡੀਗੜ੍ਹ
Punjab Politics: ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਨੇ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਹੈ, ਜਿਸ ਨੂੰ ਸਪੀਕਰ ਵਲੋਂ ਪ੍ਰਵਾਨ ਵੀ ਕਰ ਲਿਆ ਗਿਆ ਹੈ।
ਸਪੀਕਰ ਨੇ ਉਨ੍ਹਾਂ ਦੇ ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਵਾਰ ਕੁੱਲ ਚਾਰ ਵਿਧਾਇਕ ਲੋਕ ਸਭਾ ਚੋਣ ਜਿੱਤੇ ਸਨ। ਇਸ ਵਿੱਚ ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ।
ਇਸ ਤੋਂ ਬਾਅਦ ਚੋਣ ਕਮਿਸ਼ਨ ਇਨ੍ਹਾਂ ਵਿਧਾਇਕਾਂ ਦੀਆਂ ਸੀਟਾਂ ‘ਤੇ ਉਪ ਚੋਣਾਂ ਕਰਵਾਉਣ ਬਾਰੇ ਫੈਸਲਾ ਲਵੇਗਾ। ਹਾਲਾਂਕਿ ਜਲੰਧਰ ਪੱਛਮੀ ਸੀਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਜਿੱਥੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ।
ਕਾਨੂੰਨੀ ਮਾਹਿਰਾਂ ਮੁਤਾਬਕ, ਸੰਸਦ ਮੈਂਬਰ ਚੁਣੇ ਗਏ ਸਾਰੇ ਆਗੂਆਂ ਨੂੰ 20 ਜੂਨ ਤੋਂ ਪਹਿਲਾਂ ਅਸਤੀਫ਼ਾ ਦੇਣਾ ਪਵੇਗਾ। ਕਿਉਂਕਿ ਦੋਵੇਂ ਅਹੁਦਿਆਂ ਨੂੰ ਇੱਕੋ ਸਮੇਂ ‘ਤੇ ਨਹੀਂ ਰੱਖਿਆ ਜਾ ਸਕਦਾ। ਜੇ ਵਿਧਾਇਕ ਨਿਰਧਾਰਿਤ ਸਮੇਂ ਅੰਦਰ ਅਸਤੀਫਾ ਨਹੀਂ ਦਿੰਦਾ ਹੈ ਤਾਂ ਚੋਣ ਕਮਿਸ਼ਨ ਵੱਲੋਂ ਉਸ ਦੀ ਲੋਕ ਸਭਾ ਸੀਟ ਖਾਲੀ ਮੰਨੀ ਜਾਵੇਗੀ।