ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਦਾ ਰਹਿਣ ਵਾਲਾ ਸੀ ਨੌਜਵਾਨ
ਗੁਰਪ੍ਰੀਤ ਸਿੰਘ, ਅੰਮ੍ਰਿਤਸਰ :
ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਦੇ ਇੱਕ ਨੌਜਵਾਨ ਦੀ ਕਨੇਡਾ ਵਿੱਚ ਸੜਕ ਦੁਰਘਟਨਾ ਵਿਚ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਉਮਰ 22 ਸਾਲ ਦੇ ਕਰੀਬ ਹੈ। ਪਰਿਵਾਰ ਦਾ ਇਕਲੌਤਾ ਪੁੱਤਰ ਸੀ ਤੇ ਦੋ ਭੈਣਾਂ ਦਾ ਭਰਾ ਸੀ।
ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਹੀ ਨੌਜਵਾਨ ਦੀ ਮਾਂ ਦੀ ਮੌਤ ਹੋਈ ਸੀ ਪਰਿਵਾਰ ਸਦਮੇ ਵਿੱਚ ਸੀ ਤੇ ਉਸ ਤੋਂ ਬਾਅਦ ਜਦੋਂ ਨੌਜਵਾਨ ਦੀ ਮੌਤ ਦਾ ਸਮਾਂਚਾਰ ਸਾਹਮਣੇ ਆਇਆ ਤਾਂ ਪਰਿਵਾਰ ਫਿਰ ਸਦਮੇ ਵਿੱਚ ਚਲਾ ਗਿਆ।
ਮ੍ਰਿਤਕ ਨੌਜਵਾਨ ਦੀਦਾਰਜੀਤ ਸਿੰਘ ਪੁੱਤਰ ਹੀਰਾ ਸਿੰਘ ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਦਾ ਰਹਿਣ ਵਾਲਾ ਸੀ।