ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 52 ਪੁਲਿਸ ਮੁਲਾਜ਼ਮ ਨੌਕਰੀ ਤੋਂ ਬਰਖ਼ਾਸਤ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲੈਂਦੇ ਹੋਏ 52 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਇਹ ਜਾਣਕਾਰੀ ਦਿੱਤੀ ਗਈ।
ਡੀਜੀਪੀ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਫਸੇ 52 ਪੁਲਿਸ ਮੁਲਾਜ਼ਮਾਂ ਨੂੰ ਹੁਣ ਤੱਕ ਨੌਕਰੀ ਤੋਂ ਬਰਖ਼ਾਸਤ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਦੇ ਵਿੱਚ ਇੰਸਪੈਕਟਰ ਪੱਧਰ ਦੇ ਅਧਿਕਾਰੀ ਵੀ ਸ਼ਾਮਲ ਹਨ।
ਡੀਜੀਪੀ ਨੇ ਇਹ ਵੀ ਦੱਸਿਆ ਕਿ ਭਾਵੇਂ ਕੋਈ ਕਿਸੇ ਵੀ ਅਹੁਦੇ ਤੇ ਤਾਇਨਾਤ ਹੋਵੇ, ਕਿਸੇ ਨੂੰ ਵੀ ਕਰੱਪਸ਼ਨ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਸੂਬਾ ਸਰਕਾਰ ਦੇ ਵੱਲੋਂ ਹਾਲੇ ਦੋ ਦਿਨ ਪਹਿਲਾਂ ਹੀ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਸਸਪੈਂਡ ਕੀਤਾ ਗਿਆ ਹੈ।