ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਨੇ ਇੱਕ ਵਿਭਾਗ ਹੀ ਕੀਤਾ ਖ਼ਤਮ
ਪੰਜਾਬ ਨੈੱਟਵਰਕ, ਚੰਡੀਗੜ੍ਹ
ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਇੱਕ ਵਿਭਾਗ ਨੂੰ ਹੀ ਖ਼ਤਮ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਸਰਕਾਰ ਦੇ ਵੱਲੋਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰਾਂ ਵਿਭਾਗ ਨੂੰ ਖ਼ਤਮ ਕਰ ਦਿੱਤਾ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਇਹ ਮਹਿਕਮਾ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਕੋਲ ਸੀ। ਧਾਲੀਵਾਲ ਕੋਲ ਹੁਣ ਸਿਰਫ਼ ਇੱਕ ਹੀ ਵਿਭਾਗ ਰਹਿ ਗਿਆ ਹੈ।