ਪੰਜਾਬ ‘ਚ ਸਕੂਲ ਦੇ ਬਾਹਰ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਹੋਣੋਂ ਟਲਿਆ
ਪੰਜਾਬ ਨੈੱਟਵਰਕ, ਫ਼ਰੀਦਕੋਟ-
ਪੰਜਾਬ ਦੇ ਅੰਦਰ ਇੱਕ ਵਾਰ ਫਿਰ ਵੱਡਾ ਹਾਦਸਾ ਹੋਣੋਂ ਟਲ ਗਿਆ। ਦਰਅਸਲ, ਫਰੀਦਕੋਟ ਦੇ ਇੱਕ ਪ੍ਰਾਈਵੇਟ ਸਕੂਲ ਦੇ ਬਾਹਰ ਇੱਕ ਕਾਰ ਅੱਗ ਦਾ ਗੋਲਾ ਬਣ ਗਈ।
ਜਾਣਕਾਰੀ ਮੁਤਾਬਿਕ ਇੱਕ ਵਿਅਕਤੀ ਆਪਣੇ ਬੱਚਿਆਂ ਨੂੰ ਸਕੂਲੋਂ ਲੈਣ ਆਇਆ ਸੀ ਅਤੇ ਉਸ ਨੇ ਆਪਣੀ ਕਾਰ ਪਾਰਕਿੰਗ ਵਿੱਚ ਖੜ੍ਹੀ ਕਰ ਦਿੱਤੀ।
ਕਾਰ ਚਾਲਕ ਨਵੀਨ ਕੁਮਾਰ ਨੇ ਦੱਸਿਆ ਕਿ ਜਿਵੇਂ ਹੀ ਉਹ ਸਕੂਲ ਵੱਲ ਵਧਿਆ ਤਾਂ, ਉਹਦੀ ਕਾਰ ਨੂੰ ਅੱਗ ਲੱਗ ਗਈ।
ਇਸ ਤੋਂ ਤੁਰੰਤ ਬਾਅਦ ਉਹਨੇ ਪੁਲਿਸ ਅਤੇ ਫ਼ਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਅਤੇ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ।