Weather Alert: ਪੰਜਾਬ ‘ਚ ਗਰਮੀ ਦਾ ਕਹਿਰ! ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ
Weather Alert: ਪੰਜਾਬ ਸਮੇਤ ਉੱਤਰ ਭਾਰਤ ਵਿਚ ਗਰਮੀ ਦਾ ਕਹਿਰ ਜਾਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
Weather Alert: ਪੰਜਾਬ ਸਮੇਤ ਉੱਤਰ ਭਾਰਤ ਵਿਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ ਸ਼ਾਮਲ ਹਨ।
ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਹੁਣ ਇਹ ਆਮ ਨਾਲੋਂ 2.5 ਡਿਗਰੀ ਵੱਧ ਹੋ ਗਿਆ ਹੈ।
ਮੌਸਮ ਵਿਭਾਗ ਨੇ 18 ਜੂਨ ਤੋਂ ਤਿੰਨ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ
ਮੌਸਮ ਵਿਭਾਗ ਨੇ 18 ਜੂਨ ਤੋਂ ਤਿੰਨ ਦਿਨ ਪੰਜਾਬ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ ਸਿੰਘ ਅਨੁਸਾਰ ਇਸ ਨੂੰ ਮਾਨਸੂਨ ਤੋਂ ਪਹਿਲਾਂ ਵਾਲੀ ਬਾਰਿਸ਼ ਨਹੀਂ ਕਿਹਾ ਜਾ ਸਕਦਾ। ਮੀਂਹ ਨਾਲ ਤਾਪਮਾਨ ‘ਚ ਮਾਮੂਲੀ ਗਿਰਾਵਟ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।