ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ PPSC ਦਾ ਨਵਾਂ ਚੇਅਰਮੈਨ ਨਿਯੁਕਤ
ਪੰਜਾਬ ਨੈੱਟਵਰਕ, ਚੰਡੀਗੜ੍ਹ:
ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਨਵੇਂ ਚੇਅਰਮੈਨ ਵਜੋਂ ਹਰਮੋਹਨ ਕੌਰ ਸੰਧੂ ਨੂੰ ਨਿਯੁਕਤ ਕੀਤਾ ਹੈ।
ਹਰਮੋਹਨ ਕੌਰ ਸੰਧੂ ਪਹਿਲਾਂ ਹੀ PPSC ਦੀ ਮੈਂਬਰ ਹਨ ਅਤੇ ਉਨ੍ਹਾਂ ਨੂੰ ਇਸ ਨਵੇਂ ਅਹੁਦੇ ‘ਤੇ ਨਿਯੁਕਤ ਕਰਨ ਨਾਲ ਕਮਿਸ਼ਨ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਹਾਲਾਂਕਿ ਸਰਕਾਰ ਨੇ ਉਨ੍ਹਾਂ ਨੂੰ ਚੇਅਰਪਰਸਨ ਦਾ ਐਡਿਸ਼ਨਲ ਚਾਰਜ ਦਿੱਤਾ ਹੈ। ਹਰਮੋਹਨ ਕੌਰ ਸੰਧੂ ਨੇ ਪੰਜਾਬ ਸਰਕਾਰ ਅਤੇ PPSC ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ ਹੈ।
ਉਨ੍ਹਾਂ ਦਾ ਅਨੁਭਵ ਅਤੇ ਨਿਪੁੰਨਤਾ PPSC ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਣ ਵਿੱਚ ਮਦਦਗਾਰ ਸਾਬਤ ਹੋਣ ਦੀ ਉਮੀਦ ਹੈ।
ਉਨ੍ਹਾਂ ਨੇ ਆਪਣੇ ਨਵੇਂ ਅਹੁਦੇ ‘ਤੇ ਚੁਣੇ ਜਾਣ ‘ਤੇ ਪ੍ਰਸੰਨਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਉਹ ਕਮਿਸ਼ਨ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਪੂਰੀ ਲਗਨ ਨਾਲ ਕੰਮ ਕਰੇਗੀ।
ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ PPSC ਦੇ ਭਵਿੱਖ ਲਈ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ। ਹਰਮੋਹਨ ਕੌਰ ਦੀ ਨਿਯੁਕਤੀ ਨਾਲ ਕਮਿਸ਼ਨ ਦੇ ਕੰਮ-ਕਾਜ ਵਿੱਚ ਨਵੀਂ ਊਰਜਾ ਆਉਣ ਦੀ ਉਮੀਦ ਹੈ।