All Latest NewsNews FlashPunjab News

ਸਿੱਖਿਆ ਮੰਤਰੀ ਹਰਜੋਤ ਬੈਂਸ ਅਧਿਆਪਕਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਮੁੱਕਰਿਆ! ਟੀਚਰਾਂ ਨੇ ਸਾੜੀ ਮੰਤਰੀ ਦੀ ਅਰਥੀ

 

ਮੀਟਿੰਗ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ ਨਾ ਕਰਨ ਖਿਲਾਫ ਸਾਂਝਾ ਅਧਿਆਪਕ ਮੋਰਚਾ ਬਠਿੰਡਾ ਅਤੇ ਡੈਮੋਕਰੇਟਿਕ ਟੀਚਰ ਫਰੰਟ ਬਠਿੰਡਾ ਵੱਲੋਂ ਸਿੱਖਿਆ ਮੰਤਰੀ ਖਿਲਾਫ ਕੀਤਾ ਅਰਥੀ ਫੂਕ ਮੁਜ਼ਾਹਰਾ

ਪੰਜਾਬ ਨੈੱਟਵਰਕ, ਬਠਿੰਡਾ

ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਦੇ ਸੱਦੇ ਤੇ ਅੱਜ ਦੋਵਾਂ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਸਿੱਖਿਆ ਮੰਤਰੀ ਪੰਜਾਬ ਖਿਲਾਫ ਅਰਥੀ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਸਮੇਂ ਜਾਣਕਾਰੀ ਦਿੰਦਿਆਂ ਡੈਮੋਕਰੇਟਿਕ ਟੀਚਰ ਫਰੰਟ ਬਠਿੰਡਾ ਦੇ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਸਕੱਤਰ ਜਸਵਿੰਦਰ ਸਿੰਘ, ਮੀਤ ਪ੍ਰਧਾਨ ਬਲਜਿੰਦਰ ਸਿੰਘ,ਜੀ ਟੀ ਯੂ ਦੇ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ , ਜਿਲ੍ਹਾ ਪ੍ਰਧਾਨ ਅਧਿਆਪਕ ਦਲ ਤੋਂ ਜਗਤਾਰ ਸਿੰਘ ਬਾਠ , ਫਿਜ਼ੀਕਲ ਅਧਿਆਪਕ ਐਸੋਸੀਏਸ਼ਨ ਤੋਂ ਰਣਧੀਰ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ ਪਿਛਲੀ ਮੀਟਿੰਗ ਦੇ ਵਿੱਚ ਵੀ ਉਹਨਾਂ ਵੱਲੋਂ ਅਧਿਆਪਕ ਮਸਲਿਆਂ ਨਾਲ ਜੁੜੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ।

ਪ੍ਰੰਤੂ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਇਹਨਾਂ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨਾ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨੀਆਂ , ਸੋਧਿਆ ਹੋਇਆ ਪੇ ਕਮਿਸ਼ਨ ਲਾਗੂ ਕਰਨਾ,16 ਫਰਵਰੀ ਦੀ ਹੜਤਾਲ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ।

ਪ੍ਰਮੋਸ਼ਨ ਲੈ ਚੁੱਕੇ ਲੈਕਚਰਾਂਰਾ ਅਤੇ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਨੇੜੇ ਸਟੇਸ਼ਨ ਦੇਣ ਅਤੇ ਪੇ ਕਮਿਸ਼ਨ ਦੇ ਬਕਾਏ ਜਾਰੀ ਕਰਨਾ, ਸਿੱਖਿਆ ਨੀਤੀ 2020 ਰੱਦ ਕਰਨਾ, ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਨੀਤੀ ਵਾਪਸ ਲੈਣਾ, ਕੰਪਿਊਟਰ ਅਧਿਆਪਕ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕੇ ਕਰਨਾ, ਕੇਂਦਰੀ ਪੇ ਸਕੇਲ ਰੱਦ ਕਰਨਾ ਜਿਹੀਆਂ ਮੰਗਾਂ ਸ਼ਾਮਿਲ ਸਨ।

ਸਿੱਖਿਆ ਮੰਤਰੀ ਪੰਜਾਬ ਹਰ ਮੀਟਿੰਗ ਵਿੱਚ ਜਥੇਬੰਦੀਆਂ ਦੇ ਨਾਲ ਇਹਨਾਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕਰਦੇ ਹਨ ਪ੍ਰੰਤੂ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਬੀ ਨਾ ਤਾਂ ਸਿੱਖਿਆ ਮੰਤਰੀ ਵੱਲੋਂ ਇਹ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਾ ਹੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇ ਰਹੀ ਹੈ ਇਸ ਦੇ ਰੋਸ ਵਜੋਂ ਪੂਰੇ ਪੰਜਾਬ ਅੰਦਰ 24 ਅਤੇ 25 ਫਰਵਰੀ ਨੂੰ ਸਿੱਖਿਆ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਉਹਨਾਂ ਖਿਲਾਫ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ।

ਇਸੇ ਤਹਿਤ ਅੱਜ ਜਿਲਾ ਬਠਿੰਡਾ ਦੇ ਸਮੂਹ ਅਧਿਆਪਕ ਸਿੱਖਿਆ ਮੰਤਰੀ ਦੇ ਇਸ ਗੈਰ ਜਿੰਮੇਵਾਰ ਵਿਵਹਾਰ ਦੇ ਖਿਲਾਫ ਆਪਣਾ ਰੋਸ ਪ੍ਰਗਟਾਵਾ ਕਰਨ ਲਈ ਇੱਥੇ ਪਹੁੰਚੇ ਹਨ ਉਹਨਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਉਕਤ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਭਵਿੱਖ ਵਿੱਚ ਸਰਕਾਰ ਦੇ ਖਿਲਾਫ ਤਿੱਖੇ ਸੰਘਰਸ਼ ਕੀਤੇ ਜਾਣਗੇ।

ਇਸ ਸਮੇਂ ਹੋਰਨਾਂ ਤੋਂ ਇਲਾਵਾ ਡੀਟੀਐਫ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮਾਈਸਰਖਾਨਾ ਭੋਲਾ ਤਲਵੰਡੀ, ਬਲਕਰਨ ਸਿੰਘ ਕੋਟਸ਼ਮੀਰ ਕੁਲਵਿੰਦਰ ਸਿੰਘ ਵਿਰਕ , ਸੁਖਦੇਵ ਕਲਿਆਣ, ਅਨਿਲ ਭੱਟ,ਗੁਰਪ੍ਰੀਤ ਸਿੰਘ ਖੇਮੂਆਣਾ ਆਗੂਆਂ ਨੇ ਵੀ ਮੁਜਾਹਰੇ ਨੂੰ ਸੰਬੋਧਨ ਕੀਤਾ।

 

Leave a Reply

Your email address will not be published. Required fields are marked *