Punjab News: ਪੰਜਾਬ ਪੁਲਿਸ ਦੇ ਥਾਣੇਦਾਰ ਸਮੇਤ ਤਿੰਨ ਮੁਲਾਜ਼ਮ ਨੌਕਰੀ ਤੋਂ ਬਰਖ਼ਾਸਤ, ਜਾਣੋ ਕਿਉਂ ਹੋਈ ਕਾਰਵਾਈ?
Punjab News: ਸੀਪੀ ਨੇ ਦੱਸਿਆ- ਪੂਰੇ ਮਾਮਲੇ ਦੀ ਜਾਂਚ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਵਿਸ਼ਾਲਜੀਤ ਸਿੰਘ ਨੂੰ ਸੌਂਪ ਦਿੱਤੀ ਗਈ ਹੈ
ਅੰਮ੍ਰਿਤਸਰ
Punjab News: ਪੰਜਾਬ ਪੁਲਿਸ ਦੇ ਥਾਣੇਦਾਰ ਸਮੇਤ ਤਿੰਨ ਮੁਲਾਜ਼ਮਾਂ ਨੂੰ ਕਥਿਤ ਤੌਰ ਤੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਕੋਸਿਸ਼ ਕਰਨ ਦੇ ਦੋਸ਼ਾਂ ਤਹਿਤ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਬਰਖ਼ਾਸਤ ਮੁਲਾਜ਼ਮਾਂ ਦੀ ਪਛਾਣ ਵਰਿੰਦਰ ਸਿੰਘ, ਥਾਣੇਦਾਰ ਗੁਰਜੀਤ ਸਿੰਘ ਅਤੇ ਕਾਂਸਟੇਬਲ ਸੁਖਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਇਹ ਹੈ ਕਿ ਇਹ ਤਿੰਨੋਂ ਮੁਲਾਜ਼ਮ ਅੰਮ੍ਰਿਤਸਰ ਵਿੱਚ ਤੈਨਾਤ ਸਨ।
ਜਾਗਰਣ ਦੀ ਖ਼ਬਰ ਮੁਤਾਬਿਕ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਥਾਣਾ ਇੰਚਾਰਜ ਨੀਰਜ ਕੁਮਾਰ ਦਾ ਤਬਾਦਲਾ ਵੀ ਥਾਣਾ ਸੀ ਡਿਵੀਜ਼ਨ ਵਿੱਚ ਦਰਜ ਕਰ ਲਿਆ ਹੈ।
ਸੀਪੀ ਨੇ ਦੱਸਿਆ ਕਿ ਹੁਣ ਪੂਰੇ ਮਾਮਲੇ ਦੀ ਜਾਂਚ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਵਿਸ਼ਾਲਜੀਤ ਸਿੰਘ ਨੂੰ ਸੌਂਪ ਦਿੱਤੀ ਗਈ ਹੈ।
ਸੀਪੀ ਭੁੱਲਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਸ ਥਾਣੇ ਦੀ ਪੁਲੀਸ ਨੇ ਵਰਿੰਦਰ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।