ਵੱਡੀ ਖ਼ਬਰ: ਪੰਜਾਬ ‘ਚ ਸ਼ਿਵਰਾਤਰੀ ਦੌਰਾਨ ਚੱਲੀਆਂ ਗੋਲੀਆਂ
ਗੋਲੀਬਾਰੀ ਦੀ ਘਟਨਾ ਵਿੱਚ ਇੱਕ ਔਰਤ ਸਮੇਤ ਦੋ ਜਣੇ ਜ਼ਖਮੀ
ਪੰਜਾਬ ਨੈੱਟਵਰਕ, ਅੰਮ੍ਰਿਤਸਰ
ਪੰਜਾਬ ਦੇ ਅੰਦਰ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ, ਅੰਮ੍ਰਿਤਸਰ ਵਿੱਚ ਸ਼ਿਵਰਾਤਰੀ ਦੌਰਾਨ ਗੋਲੀ ਚੱਲ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਇੱਕ ਔਰਤ ਸਮੇਤ ਦੋ ਜਣੇ ਜ਼ਖਮੀ ਹੋ ਗਏ ਹਨ।
ਪੁਲਿਸ ਦੇ ਵਲੋਂ ਇਸ ਘਟਨਾ ਨੂੰ ਲੈ ਕੇ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਘਟਨਾ ਬਾਰੇ ਇਹ ਪਤਾ ਲਗਾਉਣ ਦੀ ਕੋਸਿਸ਼ ਕਰ ਰਹੀ ਹੈ ਕਿ ਇਹ ਹਮਲਾ ਕਿਸ ਵੱਲੋਂ ਅਤੇ ਕਿਉਂ ਕੀਤਾ ਗਿਆ।
ਪੁਲਿਸ ਆਸ ਪਾਸ ਦੇ ਸੀਸੀਟੀਵੀ ਕੈਮਰੇ ਵੀ ਖੰਗਾਲ ਰਹੀ ਹੈ। ਦੂਜੇ ਪਾਸੇ, ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਖ਼ਬਰ ਅਪਡੇਟ ਹੋ ਰਹੀ ਹੈ……..