ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਸਾਰੇ ਸਕੂਲਾ ਵਿੱਚ ਪੰਜਾਬੀ ਵਿਸ਼ਾ ਲਾਜ਼ਮੀ ਪੜ੍ਹਾਉਣ ਬਾਰੇ ਨਵਾਂ ਹੁਕਮ ਜਾਰੀ ਕਰ ਦਿੱਤਾ ਹੈ।
ਇਸ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਸਰਕਾਰ ਨੇ ਦੱਸਿਆ ਹੈ ਕਿ, ਜਿਹੜਾ ਸਕੂਲ ਪੰਜਾਬੀ ਵਿਸ਼ਾ ਪੜ੍ਹਾਉਣ ਤੋਂ ਆਨਾਕਾਨੀ ਕਰੇਗਾ, ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
