ਪੰਜਾਬ ਸਰਕਾਰ ਨੇ 593 ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਤਰੱਕੀ

All Latest NewsNews FlashPunjab News

 

ਡੀ.ਆਈ.ਜੀ. ਰੂਪਨਗਰ ਵੱਲੋਂ ਤਿੰਨ ਜ਼ਿਲ੍ਹਿਆਂ ਦੇ 593 ਪੁਲਿਸ ਕਰਮਚਾਰੀਆਂ ਨੂੰ ਦਿੱਤੀਆਂ ਗਈਆਂ ਤਰੱਕੀਆਂ

ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 83 ਪੁਲਿਸ ਕਰਮਚਾਰੀ ਹੋਏ ਪਦ-ਉਨਤ

ਪੰਜਾਬ ਨੈੱਟਵਰਕ, ਫ਼ਤਹਿਗੜ੍ਹ ਸਾਹਿਬ-

ਰੂਪਨਗਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਹਰਚਰਨ ਸਿੰਘ ਭੁੱਲਰ ਵੱਲੋਂ ਰੂਪਨਗਰ ਰੇਂਜ ਦੇ ਜ਼ਿਲ੍ਹਾ ਐਸ.ਏ.ਐਸ. ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਰੂਪਨਗਰ ਵਿਖੇ ਤਾਇਨਾਤ 593 ਕਰਮਚਾਰੀਆਂ ਨੂੰ ਤਰੱਕੀ ਦਿੱਤੀ ਹੈ। ਜਿਨ੍ਹਾਂ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 83 ਪੁਲਿਸ ਕਰਮਚਾਰੀ ਸ਼ਾਮਲ ਹਨ।

ਇਨ੍ਹਾਂ ਤਰੱਕੀਆਂ ਦੇ ਹੁਕਮ ਜਾਰੀ ਕਰਦਿਆਂ ਹਰਚਰਨ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਮੁਲਾਜਮਾਂ ਨੂੰ ਸਮੇਂ-ਸਮੇਂ ਤੇ ਤਰੱਕੀ ਦਿੱਤੀ ਜਾਂਦੀ ਹੈ।

ਜਿਨ੍ਹਾਂ ਕਰਮਚਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ, ਉਨ੍ਹਾਂ ਵਿੱਚ 21 ਕਰਮਚਾਰੀਆਂ ਨੂੰ ਸਹਾਇਕ ਥਾਣੇਦਾਰ ਤੋਂ ਸਬ-ਇੰਸਪੈਕਟਰ, 15 ਕਰਮਚਾਰੀਆਂ ਨੂੰ ਹੌਲਦਾਰ ਤੋਂ ਸਹਾਇਕ ਥਾਣੇਦਾਰ, 01 ਕਰਮਚਾਰੀ ਨੂੰ ਸਿਪਾਹੀ ਤੋਂ ਹੌਲਦਾਰ, 24 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 54 ਕਰਮਚਾਰੀਆਂ ਨੂੰ ਸਹਾਇਕ ਥਾਣੇਦਾਰ/ਐਲ.ਆਰ, 16 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 06 ਕਰਮਚਾਰੀਆਂ ਨੂੰ ਹੌਲਦਾਰ/ਪੀ.ਆਰ ਅਤੇ 08 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 496 ਕਰਮਚਾਰੀਆਂ ਨੂੰ ਸੀਨੀਅਰ ਸਿਪਾਹੀ ਤਰੱਕੀਯਾਬ ਕੀਤਾ ਗਿਆ ਹੈ।

ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 07 ਕਰਮਚਾਰੀਆਂ ਨੂੰ ਸਹਾਇਕ ਥਾਣੇਦਾਰ ਤੋਂ ਸਬ-ਇੰਸਪੈਕਟਰ, 02 ਕਰਮਚਾਰੀਆਂ ਨੂੰ ਹੌਲਦਾਰ ਤੋਂ ਸਹਾਇਕ ਥਾਣੇਦਾਰ, 01 ਕਰਮਚਾਰੀ ਨੂੰ ਸਿਪਾਹੀ ਤੋਂ ਹੌਲਦਾਰ, 24 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 21 ਕਰਮਚਾਰੀਆਂ ਨੂੰ ਸਹਾਇਕ ਥਾਣੇਦਾਰ/ਐਲ.ਆਰ, 16 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 01 ਕਰਮਚਾਰੀ ਨੂੰ ਹੌਲਦਾਰ/ਪੀ.ਆਰ, ਅਤੇ 08 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 51 ਕਰਮਚਾਰੀਆਂ ਨੂੰ ਸੀਨੀਅਰ ਸਿਪਾਹੀ ਵਜੋਂ ਪਦ-ਉਨਤ ਕੀਤਾ ਗਿਆ ਹੈ।

ਡੀ.ਆਈ.ਜੀ. ਭੁੱਲਰ ਨੇ ਪਦ-ਉਨਤ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸ਼ੁਭ ਇਛਾਵਾਂ ਦਿੰਦਿਆਂ ਕਿਹਾ ਕਿ ਉਮੀਦ ਕਰਦੇ ਹਾਂ ਕਿ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਕਾਨੂੰਨ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਦਾ ਕੰਮ ਕਰਣਗੇ ਅਤੇ ਭ੍ਰਿਸ਼ਟਾਚਾਰ ਅਤੇ ਡਰੱਗ ਮੁਕਤ ਪੰਜਾਬ ਸਿਰਜਨ ਵਿੱਚ ਅਹਿਮ ਯੋਗਦਾਨ ਪਾਉਣਗੇ।

 

Media PBN Staff

Media PBN Staff

Leave a Reply

Your email address will not be published. Required fields are marked *